Connect with us

ਪੰਜਾਬ ਨਿਊਜ਼

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ UKG ਦੇ ਬੱਚਿਆਂ ਲਈ ਲਿਆ ਗਿਆ ਇਹ ਫ਼ੈਸਲਾ

Published

on

This decision was taken for UKG children studying in government schools of Punjab

ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ ਇਸ ਮਹੀਨੇ ਤੋਂ ਯੂ. ਕੇ. ਜੀ. ਕਲਾਸ ‘ਚ ਦਾਖ਼ਲ 1.94 ਲੱਖ ਬੱਚਿਆਂ ਨੂੰ ਗਰਮਾ ਗਰਮ ਮਿਡ-ਡੇਅ-ਮੀਲ ਪਰੋਸਿਆ ਜਾਵੇਗਾ। ਕੇਂਦਰ ਤੋਂ ਮਨਜ਼ੂਰੀ ਮਿਲਣ ਮਗਰੋਂ ਸੂਬਾ ਸਰਕਾਰ ਕਰੀਬ 9500 ਸਰਕਾਰੀ ਸਕੂਲਾਂ ‘ਚ ਯੂ. ਕੇ. ਜੀ. ਦੇ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਮੁਹੱਈਆ ਕਰਵਾਏਗੀ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਬਾਲਵਾਟਿਕਾ ਪ੍ਰਾਜੈਕਟ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਇਨ੍ਹਾਂ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ 39 ਕਰੋੜ ਰੁਪਏ ਦਾ ਬਜਟ ਮਨਜ਼ੂਰ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 9 ਅਗਸਤ ਨੂੰ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ ‘ਚ ਮੌਜੂਦਾ ਸਮੇਂ ਦੌਰਾਨ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਮਿਡ-ਡੇਅ-ਮੀਲ ਦਿੱਤਾ ਜਾਂਦਾ ਹੈ। ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ 3.82 ਲੱਖ ਬੱਚਿਆਂ ਨੂੰ ਇਸ ਸਕੀਮ ਅਧੀਨ ਲਿਆਉਣ ਲਈ ਕੇਂਦਰੀ ਮੰਤਰਾਲੇ ਨੂੰ ਇਕ ਪ੍ਰਸਤਾਵ ਸੌਂਪਿਆ ਸੀ, ਜਿਸ ਨੂੰ ਕੇਂਦਰ ਨੇ ਮਨਜ਼ੂਰੀ ਦੇ ਦਿੱਤੀ ਹੈ।

Facebook Comments

Trending