ਚੰਡੀਗੜ੍ਹ : ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ ਅਤੇ ਉਨ੍ਹਾਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ ਹੁਣ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਗਾਇਕ ਦੇ ਪ੍ਰਸ਼ੰਸਕ ਚਿੰਤਤ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਬਾਵਾ ਦੇ ਮੈਨੇਜਰ ਨੇ ਦੱਸਿਆ ਕਿ 13 ਨਵੰਬਰ ਨੂੰ ਗਾਇਕ ਮੋਹਾਲੀ ਸਥਿਤ ਆਪਣੇ ਘਰ ਸੀ. ਇਸ ਦੌਰਾਨ ਉਸ ਨੂੰ ਸੋਸ਼ਲ ਮੀਡੀਆ ‘ਤੇ ਬੁਕਿੰਗ ਲਈ ਸ਼ੇਅਰ ਕੀਤੇ ਗਏ ਨੰਬਰ ‘ਤੇ ਧਮਕੀ ਮਿਲੀ। ਇਸ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਗਾਇਕ ਦੀ ਸੁਰੱਖਿਆ ਵਧਾ ਦਿੱਤੀ।