ਹੁਸ਼ਿਆਰਪੁਰ : ਹੁਸ਼ਿਆਰਪੁਰ ਸੀਟ ‘ਤੇ ਅਨੀਤਾ ਸੋਮ ਪ੍ਰਕਾਸ਼ ਦੇ ਨਾਂ ਦੇ ਐਲਾਨ ਨੂੰ ਲੈ ਕੇ ਇਸ ਸੀਟ ਦੇ ਮੁੱਖ ਦਾਅਵੇਦਾਰਾਂ ‘ਚੋਂ ਇਕ ਵਿਜੇ ਸਾਂਪਲਾ ਪਾਰਟੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਦੇਰ ਸ਼ਾਮ ਸਾਂਪਲਾ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਮੋਦੀ ਪਰਿਵਾਰ ਦਾ ਨਾਂ ਹਟਾ ਦਿੱਤਾ। ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਾਂ ਦੇ ਨਾਲ ਮੋਦੀ ਪਰਿਵਾਰ ਦਾ ਵੀ ਜ਼ਿਕਰ ਕੀਤਾ ਸੀ ਪਰ ਅੱਜ ਉਨ੍ਹਾਂ ਦੀ ਇਸ ਕਾਰਵਾਈ ਤੋਂ ਸਪੱਸ਼ਟ ਹੈ ਕਿ ਉਹ ਹੁਸ਼ਿਆਰਪੁਰ ਸੀਟ ਲਈ ਪਾਰਟੀ ਵੱਲੋਂ ਲਏ ਗਏ ਫੈਸਲੇ ਤੋਂ ਖੁਸ਼ ਨਹੀਂ ਹਨ ਅਤੇ ਸ਼ਾਇਦ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ।
