Connect with us

ਖੇਤੀਬਾੜੀ

ਇਹ ਕਿਸਾਨ ਮੇਲਾ ਗਿਆਨ ਦਾ ਮੇਲਾ ਹੈ – ਸ਼੍ਰ: ਖੁੱਡੀਆਂ 

Published

on

This Kisan Mela is a knowledge fair - Mr. Khuddiyan
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ  ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਦੇ ਵਿਚੋਂ ਆਖਰੀ ਕਿਸਾਨ ਮੇਲਾ ਖੇਤਰੀ ਖੋਜ ਕੇਦਂਰ, ਬਠਿੰਡਾ ਵਿਖੇ ਲਗਾਇਆ ਗਿਆ। ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।  ਇਸ ਮੇਲੇ ਦਾ ਉਦੇਸ਼ ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗੌ ਰੱਖਿਆ ਗਿਆ ਸੀ। ਇਸ ਮੇਲੇ ਦੇ ਉਦਘਾਟਨੀ ਸਮਾਰੋਹ ਦੇ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਜੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ।
ਸ੍ਰ. ਖੁੱਡੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਕਿਸਾਨੀ ਨੂੰ ਦਿਸ਼ਾ ਦੇਣ ਦੇ ਲਈ ਚੰਗਾ ਸੰਕੇਤ ਹਨ।  ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਦੋਪਾਸੜਾ ਮੇਲ ਹੁੰਦੇ ਹਨ ਜਿਸ ਨਾਲ ਵਿਗਿਆਨੀ ਕਿਸਾਨਾਂ ਦੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਪਰਤੀ ਸੂਚਨਾ ਨਵੀਆਂ ਖੋਜਾਂ ਦਾ ਮੁੱਢ ਬੱਨਦੀ ਹੈ। ਸ੍ਰ. ਖੁੱਡੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨੀ ਦੀ ਹਾਲਤ ਨੂੰ ਉਚਾ ਚੁੱਕਣ ਦੇ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਡਾ ਗੋਸਲ ਨੇ ਕਿਹਾ ਕਿ ਕਿਸਾਨਾਂ ਦਾ ਭਾਰੀ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜਾਂ ਪ੍ਰਤੀ ਕਿਸਾਨਾਂ ਦਾ ਅਥਾਹ ਵਿਸ਼ਵਾਸ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਤੀ ਨੂੰ  ਇੱਕ ਕਾਰੋਬਾਰ ਕਿੱਤੇ ਵਜੋਂ ਅਪਨਾਉਣ ਲਈ ਕਿਹਾ। ਮੰਡੀਕਰਨ ਬਾਰੇ ਡਾ ਗੋਸ਼ਲ ਨੇ ਬੋਲਦਿਆਂ ਕਿਹਾ ਕਿ ਇਸ ਸਬੰਧੀ ਸੰਭਾਵਨਾਵਾਂ ਸਾਨੂੰ ਆਪ ਤਲਾਸ਼ਣੀਆਂ ਪੈਣਗੀਆਂ। ਉਨ੍ਹਾਂ ਪੰਜਾਬ ਸਰਕਾਰ ਦਾ ਵਿਸ਼ੇਸ਼ ਕਰ ਧੰਨਵਾਦ ਕੀਤਾ ਜਿਨ੍ਹਾਂ ਫਰੀਦਕੋਟ ਵਿਖੇ 1200 ਏਕੜ ਫਾਰਮ ਵਿਖੇ ਮਹੱਤਵਪੂਰਨ ਖੋਜਾਂ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ।
ਇਸ ਮੌਕੇ ਡਾ ਖੁਸ਼ ਨੇ ਬੋਲਦਿਆਂ ਕਿਹਾ ਕਿ ਕਿਸੇ ਵੀ ਅਦਾਰੇ ਵੱਲੋਂ ਵਿਕਸਤ ਕਿਸਮ ਕਿਸਾਨਾਂ ਦੇ ਖੇਤ ਵਿੱਚ ਹੀ ਪਰਖ ਤੋਂ ਬਾਅਦ ਪਾਸ ਜਾਂ ਫੇਲ੍ਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਦੇ ਵਿੱਚ ਪੰਜਾਬੀ ਕੌਮ ਨੇ ਇੱਕ ਮਿਹਨਤੀ ਕੌਮ ਵਜੋਂ ਨਾਮ ਖੱਟਿਆ ਹੈ ਅਤੇ ਉਨ੍ਹਾਂ ਦੁਆਰਾ ਵਿਕਸਤ ਝੋਨੇ ਦੀਆਂ ਕਿਸਮਾਂ ਇਸ ਖੇਤਰ ਵਿੱਚ ਖੂਬ ਸਲਾਹੀਆਂ ਗਈਆਂ।
ਇਸ ਮੇਲੇ ਦੌਰਾਨ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ। ਖੋਜ ਕੇਦਂਰ ਦੇ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਮੁੱਖ ਮਹਿਮਾਨ ਅਤੇ ਕਿਸਾਨਾਂ ਵੱਲੋਂ ਵਿਸ਼ੇਸ਼ ਸਲਾਹਿਆਂ ਗਿਆ. ਵੱਖ-ਵੱਖ ਵਿਸ਼ੇ ਦੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਮੁੱਖ ਪੰਡਾਲ ਤੋਂ ਪ੍ਰਦਾਨ ਕੀਤੀ ਗਈ। ਅੰਤ ਵਿੱਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਤ ਕੀਤਾ ਗਿਆ।

Facebook Comments

Trending