ਗੁਰਦਾਸਪੁਰ: ਪੰਜਾਬ ‘ਚ ਕਿਸਾਨ ਇੱਕ ਵਾਰ ਫਿਰ ਸੜਕਾਂ ‘ਤੇ ਉਤਰ ਆਏ ਹਨ। ਦਰਅਸਲ ਗੁਰਦਾਸਪੁਰ ਦੀਆਂ ਅਨਾਜ ਮੰਡੀਆਂ ‘ਚ ਫਸਲ ਦੀ ਖਰੀਦ ਨਾ ਹੋਣ ਦੇ ਵਿਰੋਧ ‘ਚ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ‘ਚ ਕਿਸਾਨਾਂ ਨੇ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਨੂੰ ਜਾਣ ਵਾਲੀ ਸੜਕ ਨੂੰ ਜਾਮ ਕਰ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਉੱਥੇ ਕਿਸਾਨਾਂ ਨੇ ਇਸ ਸੜਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸੜਕ ਨੂੰ 1 ਘੰਟੇ ਲਈ ਬੰਦ ਰੱਖਿਆ ਗਿਆ ਹੈ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਇਹ ਸੜਕ ਵੀ ਪੂਰੀ ਤਰ੍ਹਾਂ ਬੰਦ ਹੋ ਸਕਦੀ ਹੈ।