ਖੰਨਾ : ਪੰਜਾਬ ਦੇ ਖੰਨਾ ਦੇ ਪਿੰਡ ਦਹੇੜੂ ਨੂੰ ਪੁਲਿਸ ਨੇ ਤੁਰੰਤ ਸੀਲ ਕਰ ਦਿੱਤਾ ਹੈ ਅਤੇ ਪਿੰਡ ਦੇ ਚਾਰੇ ਪਾਸੇ ਪੁਲਿਸ ਨਜ਼ਰ ਆ ਰਹੀ ਹੈ। ਦਰਅਸਲ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇ 2-4 ਘਰਾਂ ‘ਚ ਲੁਕ-ਛਿਪ ਕੇ ਨਸ਼ਾ ਵੇਚਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਕੁਝ ਘਰਾਂ ‘ਚ ਨਸ਼ਾ ਵੇਚਿਆ ਜਾ ਰਿਹਾ ਹੈ ਤਾਂ ਉਹ ਪੁਲਸ ਪਾਰਟੀ ਸਮੇਤ ਉਥੇ ਛਾਪੇਮਾਰੀ ਕਰਨ ਲਈ ਪੁੱਜੇ। ਉਨ੍ਹਾਂ ਦੱਸਿਆ ਕਿ ਮੌਕੇ ਤੋਂ 3-4 ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ ਅਤੇ ਕੁਝ ਵਾਹਨ ਵੀ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਪੜਤਾਲ ਉਪਰੰਤ ਜਾਰੀ ਕੀਤਾ ਜਾਵੇਗਾ। ਡੀ.ਐਸ.ਪੀ. ਦਾ ਕਹਿਣਾ ਹੈ ਕਿ ਅਸੀਂ ਇਸ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨਾ ਚਾਹੁੰਦੇ ਹਾਂ, ਇਸ ਦੇ ਲਈ ਪੁਲਸ ਪਾਰਟੀ ਨੇ ਸਵੇਰੇ ਹੀ ਇੱਥੇ ਕੈਸੋ ਆਪ੍ਰੇਸ਼ਨ ਕੀਤਾ ਹੈ।