ਪੰਜਾਬੀ

 ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਣ ਵਾਲੇ ਵਾਰੀ ਸਿਰ ਸਲਾਖਾਂ ਪਿੱਛੇ ਜਾਣਗੇ – ਮੁੱਖ ਮੰਤਰੀ

Published

on

ਲੁਧਿਆਣਾ : ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪਹਿਲੇ ਸਾਲ ਦੌਰਾਨ 25 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੂਰਾ ਕਰ ਲਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਿਰਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।

ਪੰਜਾਬ ਕੋਲ ਹੋਰ ਸੂਬਿਆਂ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਉਤੇ ਸੂਬੇ ਦੇ ਹਿੱਤ ਹਰ ਕੀਮਤ ਉਤੇ ਸੁਰੱਖਿਅਤ ਰੱਖੇ ਜਾਣਗੇ। ਮੁੱਖ ਮੰਤਰੀ ਨੇ ਆਖਿਆ ਕਿ ਜਿਨ੍ਹਾਂ ਸੂਬੇ ਦੀ ਦੌਲਤ ਦੀ ਬੇਰਹਿਮੀ ਨਾਲ ਲੁੱਟ ਕੀਤੀ, ਉਨ੍ਹਾਂ ਨੂੰ ਵਾਰੀ ਸਿਰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦਾ ਸਰਮਾਇਆ ਲੁੱਟਣ ਦਾ ਘਿਨਾਉਣਾ ਜੁਰਮ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲੇਗੀ।

Facebook Comments

Trending

Copyright © 2020 Ludhiana Live Media - All Rights Reserved.