Connect with us

ਪੰਜਾਬੀ

ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ

Published

on

Thoughts about the current state and direction of social relations Goshti and Kavi Darbar on January 8

ਲੁਧਿਆਣਾ : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿੱਚ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਲੁਧਿਆਣਾ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਤੇ ਉੱਘੇ ਲੇਖਕ ਤੇ ਸਾਬਕਾ ਪੁਲਿਸ ਕਮਿਸ਼ਨਰ(ਰੀਟਃ) ਸਃ ਗੁਰਪ੍ਰੀਤ ਸਿੰਘ ਤੂਰ ਹੋਣਗੇ।

ਉਦਘਾਟਨੀ ਭਾਸ਼ਨ ਪੰਜਾਬੀ ਲੇਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਦੇਣਗੇ। ਸਮਾਗਮ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਐੱਸ ਪੀ ਸਿੰਘ ਮੁੱਖ ਮਹਿਮਾਨ ਵਜੋਂ ਪੁੱਜਣਗੇ ਜਦ ਕਿ ਫ਼ਰੀਦਕੋਟ ਹਲਕੇ ਦੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਪ੍ਰਧਾਨਗੀ ਕਰਨਗੇ।

Facebook Comments

Trending