Connect with us

ਪੰਜਾਬੀ

ਸੰਤ ਬਾਬਾ ਗੁਲਜ਼ਾਰ ਸਿੰਘ ਦੀ ਬਰਸੀ ਮੌਕੇ ਹਜ਼ਾਰਾਂ ਸੰਗਤ ਨੇ ਭਰੀ ਹਾਜ਼ਰੀ

Published

on

Thousands of sangat thronged on the occasion of Sant Baba Gulzar Singh's death anniversary

ਥਰੀਕੇ/ਲੁਧਿਆਣਾ : ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਬਾਬਾ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ ਸਾਲਾਨਾ 20ਵੀਂ ਬਰਸੀ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਸੰਤ ਰਾਮਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦੇ ਹੋਏ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਪੰਜਾਬ ਦੀਆਂ ਨਾਮਵਰ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਹਸਤੀਆਂ ਨੇ ਬਾਬਾ ਗੁਲਜ਼ਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ। ਇਸ ਮੌਕੇ ਸੰਤ ਰਾਮਪਾਲ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਦਰਸ਼ਨ ਸਿੰਘ ਸ਼ਿਵਾਲਿਕ, ਸ਼ਰਨਜੀਤ ਸਿੰਘ ਿਢੱਲੋਂ, ਹਰੀਸ਼ ਰਾਏ ਢਾਂਡਾ, ਕੈਪਟਨ ਸੰਦੀਪ ਸਿੰਘ ਸੰਧੂ, ਕ੍ਰਿਸ਼ਨ ਕੁਮਾਰ ਬਾਵਾ, ਬਾਦਲ ਸਿੰਘ ਸਿੱਧੂ, ਜਥੇਦਾਰ ਰਘਬੀਰ ਸਿੰਘ ਥਰੀਕੇ, ਗੁਰਪ੍ਰੀਤ ਸਿੰਘ ਪੈਕ ਮੇਜਰ ਸਿੰਘ, ਹੈੱਡ ਗ੍ਰੰਥੀ ਹਰਬੰਸ ਸਿੰਘ, ਬੁੱਧ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸੀ।

Facebook Comments

Trending