Connect with us

ਅਪਰਾਧ

ਰਾਹਗੀਰਾਂ ਨਾਲ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਤਿੰਨ ਮੁਲਜ਼ਮ ਗਿ੍ਫ਼ਤਾਰ

Published

on

Three accused of robbing passersby arrested

ਲੁਧਿਆਣਾ : ਤੇਜ਼ਧਾਰ ਹਥਿਆਰਾਂ ਦੇ ਜ਼ੋਰ ‘ਤੇ ਰਾਹਗੀਰਾਂ ਨਾਲ ਲੁੱਟ ਦੀਆਂ ਵਾਰਦਾਤਾਂ ਕਰਨ ਦੇ ਤਿੰਨ ਮੁਲਜ਼ਮ ਥਾਣਾ ਜਮਾਲਪੁਰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਗਏ ਹਨ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੌਰਵ, ਸਾਹਿਲ ਸਿੰਘ ਅਤੇ ਮੁਕੇਸ਼ ਕੁਮਾਰ ਵਾਸੀ ਬਾਬਾ ਜੀਵਨ ਸਿੰਘ ਨਗਰ ਤਾਜਪੁਰ ਰੋਡ ਵਜੋਂ ਹੋਈ ਹੈ। ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ ਵਾਰਦਾਤ ਮੌਕੇ ਵਰਤਿਆ ਦਾਤ ਅਤੇ ਲੁੱਟਿਆ ਹੋਇਆ ਪਰਸ ਵੀ ਬਰਾਮਦ ਕਰ ਲਿਆ ਹੈ। ਪੁਲਿਸ ਨੂੰ ਆਸ ਹੈ ਕਿ ਵਧੇਰੇ ਪੁੱਛਗਿੱਛ ਦੌਰਾਨ ਲੁੱਟ-ਖੋਹ ਦੀਆਂ ਹੋਰ ਕਈ ਵਾਰਦਾਤਾਂ ਬਾਰੇ ਅਹਿਮ ਸੁਰਾਗ ਹੱਥ ਲੱਗਣਗੇ।

ਸਥਾਨਕ ਗਣੇਸ਼ ਨਗਰ 33 ਫੁੱਟੀ ਰੋਡ ਦੇ ਰਹਿਣ ਵਾਲੇ ਨੌਜਵਾਨ ਰੋਹਿਤ ਰਾਜ ਨੇ ਦੱਸਿਆ ਕਿ ਸ਼ਾਮ ਕਰੀਬ 3 ਵਜੇ ਉਹ ਰਾਮਨਗਰ ਮਾਰਕੀਟ ਤੋਂ ਕੋਈ ਸਾਮਾਨ ਖਰੀਦਣ ਗਿਆ ਸੀ। ਇਸ ਦੌਰਾਨ ਜਦ ਉਹ ਆਸ਼ਿਆਨਾ ਪਾਰਕ ਨੇੜੇ ਪੁੱਜਾ ਤਾਂ ਸਿਲਵਰ ਰੰਗ ਦੇ ਟੀਵੀਐੱਸ ਮੋਟਰਸਾਈਕਲ ‘ਤੇ ਆਏ ਤਿੰਨ ਨੌਜਵਾਨਾਂ ਨੇ ਉਸ ਦੇ ਨਜ਼ਦੀਕ ਆ ਕੇ ਮੋਟਰਸਾਈਕਲ ਰੋਕਿਆ। ਇਸ ਉਪਰੰਤ ਇਕ ਲੁਟੇਰੇ ਨੇ ਤੇਜ਼ਧਾਰ ਹਥਿਆਰ ਨਾਲ ਉਸ ‘ਤੇ ਵਾਰ ਕੀਤਾ।

ਮੁਲਜ਼ਮਾਂ ਨੇ ਉਸ ਦੀ ਜੇਬ ‘ਚੋਂ ਮੋਬਾਈਲ ਅਤੇ ਪਰਸ ਕੱਿਢਆ ਅਤੇ ਫ਼ਰਾਰ ਹੋਣ ਲੱਗੇ ਸਨ ਕਿ ਮੋਟਰਸਾਈਕਲ ਅਚਾਨਕ ਬੰਦ ਹੋ ਗਿਆ। ਰੋਹਿਤ ਵੱਲੋਂ ਰੌਲਾ ਪਾਉਣ ਕਾਰਨ ਇਕੱਠੇ ਹੋਏ ਰਾਹਗੀਰਾਂ ਨੇ ਤਿੰਨਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਿਨ੍ਹਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਜਗਪ੍ਰਰੀਤ ਸਿੰਘ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Facebook Comments

Trending