ਸ਼ਹਿਰ ਦੇ ਨਾਮੀ ਡਾਕਟਰ ਦੇ ਘਰ ਪੰਜ ਦਿਨ ਪਹਿਲੋਂ ਚੋਰੀ ਦੀ ਹੋਈ ਵੱਡੀ ਵਾਰਦਾਤ ਨੂੰ ਹੱਲ ਕਰਦਿਆਂ ਲੁਧਿਆਣਾ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਕਾਬਿਲੇਗੌਰ ਹੈ ਕਿ 5 ਦਿਨ ਪਹਿਲੋਂ ਚੋਰਾਂ ਨੇ ਪੱਖੋਵਾਲ ਰੋਡ ਸਥਿਤ ਡਾਕਟਰ ਦੇ ਘਰੋਂ ਨਕਦੀ ਤੇ ਗਹਿਣੇ ਚੋਰੀ ਕੀਤੇ ਸਨ। ਸੂਚਨਾ ਮਿਲਦੇ ਹੀ ਥਾਣਾ ਦੁੱਗਰੀ ਦੀ ਪੁਲਿਸ ਹਰਕਤ ‘ਚ ਆਈ ਅਤੇ ਪੜਤਾਲ ਸ਼ੁਰੂ ਕੀਤੀ।
ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਪੁਲਿਸ ਮੁਲਜ਼ਮਾਂ ਤਕ ਪਹੁੰਚੀ। ਇਸ ਮਾਮਲੇ ‘ਚ ਡਾਕਟਰ ਨੇ ਪੁਲਿਸ ਨੂੰ ਚੋਰੀ ਸਾਮਾਨ ਦੀ ਕੀਮਤ ਸਬੰਧੀ ਜਾਣਕਾਰੀ ਨਹੀਂ ਦਿੱਤੀ ਸੀ। ਮਾਮਲਾ ਹੱਲ ਕਰਨ ‘ਤੇ ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਸਵੇਰੇ ਟਵੀਟ ਰਾਹੀਂ ਲੁਧਿਆਣਾ ਪੁਲਿਸ ਨੂੰ ਵਧਾਈ ਦਿੱਤੀ।