ਲੁਧਿਆਣਾ : ਪੁਲਿਸ ਨੇ ਦੋ ਥਾਵਾਂ ‘ਤੇ ਛਾਪਾ ਮਾਰਿਆ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ। ਇਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਇਕ ਜੇਸੀਬੀ, ਟਰੱਕ ਤੇ ਦੋ ਟਰੈਕਟਰ ਟਰਾਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਖਿਲਾਫ ਦੋ ਮਾਮਲੇ ਦਰਜ ਕੀਤੇ ਗਏ ਹਨ। ਸੂਚਨਾ ਦੇ ਆਧਾਰ ਤੇ ਥਾਣਾ ਕੂੰਮਕਲਾਂ ਪੁਲਸ ਨੇ ਪਿੰਡ ਘੁਮੈਤ ਚ ਨਾਜਾਇਜ਼ ਮਾਈਨਿੰਗ ਕਰ ਰਹੇ 2 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ।
ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਟਰੱਕ ਅਤੇ ਇਕ ਜੇਸੀਬੀ ਬਰਾਮਦ ਕੀਤੀ ਗਈ। ਏ ਐੱਸ ਆਈ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਛਾਣ ਚੰਦਰਪਾਲ ਸ਼ਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਪਿੰਡ ਕੂੰਮ ਖੁਰਦ ਦਾ ਰਹਿਣ ਵਾਲਾ ਸੁਨੀਲ ਕੁਮਾਰ ਪੁਲਸ ਨੂੰ ਲੋੜੀਂਦਾ ਹੈ। ਮੁਲਜ਼ਮ ਚੰਦਰ ਪਾਲ ਤੇ ਸ਼ਿੰਦਰ ਸਿੰਘ ਆਪਣੀ ਜ਼ਮੀਨ ਚੋਂ ਨਾਜਾਇਜ਼ ਮਾਈਨਿੰਗ ਕਰ ਰਹੇ ਸਨ।
ਮੇਹਰਬਾਨ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਧਨਾਨਸੂ ਤੋਂ ਪਿੰਡ ਕਡਿਆਣਾ ਕਲਾਂ ਰੋਡ ਤੇ ਚੱਲ ਰਹੀ ਨਾਜਾਇਜ਼ ਮਾਈਨਿੰਗ ਤੇ ਛਾਪਾਮਾਰੀ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਉਸ ਦੇ ਕਬਜ਼ੇ ਚੋਂ ਰੇਤ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਬਰਾਮਦ ਹੋਈਆਂ। ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਖਾਸੀ ਕਲਾਂ ਪਿੰਡ ਦੇ ਰਹਿਣ ਵਾਲੇ ਮੰਜ਼ੂਰ ਹੁਸੈਨ ਵਜੋਂ ਹੋਈ ਹੈ।