ਅਪਰਾਧ

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਪਵਨ ਕੁਮਾਰ ਪੁੱਤਰ ਰਤਨ ਲਾਲ ਵਾਸੀ ਵਰਿੰਦਰ ਨਗਰ ਅਤੇ ਸੁਖਵਿੰਦਰ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਅਮਨ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 2 ਫੋਨ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਵੱਖ ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ।

ਪੁਲਿਸ ਨੇ ਇਨ੍ਹਾਂ ਨੂੰ ਬੀਤੀ ਰਾਤ ਕਾਸਾਬਾਦ ਪਿੰਡ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਉਹ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ। ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਸੋਨੂੰ ਕੁਮਾਰ ਵਾਸੀ ਪਿੰਡ ਲੁਹਾਰਾਂ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 2 ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.