Connect with us

ਦੁਰਘਟਨਾਵਾਂ

ਲੁਧਿਆਣਾ ‘ਚ ਡਿੱਗੀ ਤਿੰਨ ਮੰਜ਼ਿਲਾਂ ਬਿਲਡਿੰਗ, ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ

Published

on

ਲੁਧਿਆਣਾ ਦੇ ਆਰ.ਕੇ. ਰੋਡ ਨਜ਼ਦੀਕ ਇਕ ਤਿੰਨ ਮੰਜ਼ਲਿਾ ਅਨਸੇਫ ਇਮਾਰਤ ਡਿੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਆਸ ਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਹੋਇਆ ਹੈ . ਕੁਝ ਲੋਕਾਂ ਦੇ ਦੱਬੇ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਵਲੋਂ ਇਸ ਇਮਾਰਤ ਨੂੰ ਅਨਸੇਫ ਘੋਸ਼ਿਤ ਕਰਨ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਸੀ ਪਰ ਕਿਹਾ ਜਾ ਰਿਹਾ ਹੈ ਕਿ ਸੀਲ ਤੋੜ ਕੇ ਕੁੱਝ ਲੋਕ ਅੰਦਰ ਰਹਿ ਰਹੇ ਸਨ।

ਉੱਥੇ ਹੀ ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸਨ ਨਾਲ ਮਿਲ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ ਤੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਫ਼ਿਲਹਾਲ ਹਾਲੇ ਤੱਕ ਬਿਲਡਿੰਗ ਡਿੱਗਣ ਦੇ ਕਾਰਨ ਦਾ ਪਤਾ ਨਹੀਂ ਲੱਗਿਆ ਸੀ।ਜ਼ਿਕਰਯੋਗ ਹੈ ਕਿ ਲੁਧਿਆਣਾ ਨਗਰ ਨਿਗਮ ਵਲੋਂ ਇਸ ਇਮਾਰਤ ਨੂੰ ਅਨਸੇਫ ਘੋਸ਼ਿਤ ਕਰਨ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਸੀ ਪਰ ਕਿਹਾ ਜਾ ਰਿਹਾ ਹੈ ਕਿ ਸੀਲ ਤੋੜ ਕੇ ਕੁੱਝ ਲੋਕ ਅੰਦਰ ਰਹਿ ਰਹੇ ਸਨ।

Facebook Comments

Trending