Connect with us

ਅਪਰਾਧ

ਲੁਧਿਆਣਾ ‘ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨ ਗਿ੍ਫ਼ਤਾਰ

Published

on

Three youths arrested for gambling in Ludhiana

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਸੱਟੇਬਾਜ਼ੀ ਕਰਨ ਵਾਲੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਸਾਢੇ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚ ਵਿਨੋਦ ਕੁਮਾਰ ਪੁੱਤਰ ਹੇਮਰਾਜ, ਸੁਸ਼ੀਲ ਕੁਮਾਰ ਪੁੱਤਰ ਕਸ਼ਮੀਰੀ ਲਾਲ ਤੇ ਇੰਦਰਪਾਲ ਪੁੱਤਰ ਨਿਰਮਲ ਸਿੰਘ ਵਾਸੀ ਬੇਗੋਆਨਾ ਮੁਹੱਲਾ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਨੂੰ ਨਿਊ ਸ਼ਿਵਾਜੀ ਨਗਰ ਨੇੜਿਓ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦ ਕਿ ਸੱਟੇਬਾਜ਼ੀ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਸਾਢੇ 10 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending