Connect with us

ਪੰਜਾਬ ਨਿਊਜ਼

ਸ੍ਰੀ ਹਰਿਮੰਦਰ ਸਾਹਿਬ ‘ਚ ਮੋਬਾਈਲ ਲਿਜਾਣ ‘ਤੇ ਲੱਗ ਸਕਦੀ ਹੈ ਪਾਬੰਦੀ !

Published

on

ਟਿਕ ਟਾਕ ਦਾ ਕ੍ਰੇਜ਼ ਨੌਜਵਾਨ ਮੁੰਡੇ ਕੁੜੀਆਂ ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਸ੍ਰੀ ਹਰਿਮੰਦਰ ਸਾਹਿਬ ਤੋਂ ਸਾਹਮਣੇ ਆਇਆ ਜਿਥੇ 3 ਕੁੜੀਆਂ ਵੱਲੋਂ ਪੰਜਾਬੀ ਗੀਤ ’ਤੇ ਟਿਕ-ਟਾਕ ਵੀਡੀਓ ਬਣਾਈ ਗਈ। ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਪਰ ਬਾਅਦ ਵਿਚ ਉਨ੍ਹਾਂ ਵੱਲੋਂ ਮੁਆਫੀ ਮੰਗ ਲਈ ਗਈ ਸੀ।

ਲਗਾਤਾਰ ਬਣ ਰਹੀਆਂ ਟਿਕ-ਟਾਕ ਵੀਡੀਓਜ਼ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਇਹ ਘਟਨਾਵਾਂ ਇਸ ਤਰ੍ਹਾਂ ਹੀ ਹੁੰਦੀਆਂ ਰਹੀਆਂ ਤਾਂ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਮੋਬਾਈਲ ਫੋਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਵੇਗੀ।

ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿਚ ਹਰ ਧਰਮ ਦੇ ਲੋਕ ਆਉਂਦੇ ਹਨ ਇਸ ਲਈ ਉਹ ਇੱਥੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਦੇ ਹੱਕ ਵਿਚ ਨਹੀਂ ਹਨ ਪਰ ਇਸ ਸਬੰਧੀ ਭਵਿੱਖ ਵਿਚ ਫੈਸਲਾ ਲਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਵੱਡੀ ਸਮੱਸਿਆ ਹੈ ਜੇਕਰ ਇਹ ਸਮੱਸਿਆ ਭਵਿੱਖ ਵਿਚ ਵੀ ਇਸ ਤਰ੍ਹਾਂ ਹੀ ਰਹੀ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਬਾਰ ਸਾਹਿਬ ਅੰਦਰ ਫੋਨ ਲੈ ਕੇ ਜਾਣ ‘ਤੇ ਪਾਬੰਦੀ ਲਗਾ ਸਕਦੀ ਹੈ।

Facebook Comments

Advertisement

Trending