Connect with us

ਪੰਜਾਬੀ

ਸੇਵਾ ਕੇਂਦਰਾਂ ਦਾ ਸਮਾਂ ਮੁੜ ਹੋਇਆ ਸਵੇਰੇ 9 ਤੋਂ ਸ਼ਾਮੀ 5 ਵਜੇ ਤੱਕ

Published

on

Timings of service centers are again from 9 am to 5 pm

ਲੁਧਿਆਣਾ :  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 22 ਅਕਤੂਬਰ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਓਪਰੇਟਰ ਰੋਸਟਰ ਪ੍ਰਣਾਲੀ ਦੀ ਵਰਤੋਂ ਕਰਕੇ ਹਫ਼ਤੇ ਦੇ 7 ਦਿਨ ਸੰਚਾਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸੇਵਾ ਕੇਂਦਰਾਂ ਵਿੱਚ ਹੁਣ ਸੋਮਵਾਰ ਤੋਂ ਸੁ਼ਕਰਵਾਰ ਤੱਕ 100 ਫੀਸਦ ਸਟਾਫ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ 50 ਫੀਸਦ ਸਟਾਫ ਨਾਲ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

Facebook Comments

Trending