Connect with us

ਪੰਜਾਬੀ

ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਨੌਜਵਾਨ ਆਪਣੀ ਵੋਟ ਬਣਾਉਣ – ਸੁਰਭੀ ਮਲਿਕ

Published

on

To make democracy stronger, let the youth cast their vote - Surabhi Malik

ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿੱਚ ਦਰਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਲੁਧਿਆਣਾ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਅਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਵਿੱਚ ਵੱਖ-ਵੱਖ ਤਬਦੀਲੀਆਂ ਕੀਤੀਆਂ ਗਈਆਂ ਹਨ।

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੋਰਾਨ ਜਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਚੋਣ ਹਲਕਿਆ ਦੇ ਕੁੱਲ 125 ਪੋਲਿੰਗ ਸਟੇਸ਼ਨ ਅਹਿਜੇ ਹਨ ਜਿਨ੍ਹਾਂ ਦੀਆਂ ਬਿਲਡਿੰਗਾਂ ਉਹੀ ਹਨ ਪ੍ਰੰਤੂ ਪੋਲਿੰਗ ਸਟੇਸ਼ਨ ਦੇ ਨਾਮਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ। ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨ ਦੀ ਰੈਸ਼ਨੇਲਾਈਜੇਸ਼ਨ ਦੌਰਾਨ 1500 ਤੋਂ ਘੱਟ ਵੋਟਾਂ ਹੋਣ ਕਾਰਨ ਜਿਹੜੇ ਪੋਲਿੰਗ ਸਟੇਸ਼ਨ ਇੱਕ ਇਮਾਰਤ ਵਿੱਚ ਮੌਜੂਦ ਸਨ ਉਨ੍ਹਾਂ 2 ਬੂਥਾਂ ਨੂੰ ਇਕੱਠਾ ਕੀਤਾ ਗਿਆ। ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੁਣ 2919 ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਉਲੀਕੇ ਗਏ ਪ੍ਰੋਗਰਾਮ ਅਨੁਸਾਰ 17 ਅਕਤੂਬਰ, ਤੋਂ 30 ਨਵੰਬਰ, 2023 ਤੱਕ ਦਾਅਵੇਂ ਅਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ ਅਤੇ ਮਿਤੀ 05-01-2024 ਨੂੰ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਸੁਧਾਈ ਦੋਰਾਨ 21-22 ਅਕਤੂਬਰ (ਦਿਨ ਸ਼ਨੀਵਾਰ ਤੇ ਐਤਵਾਰ) ਅਤੇ 18-19 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਪੰਜਾਬ ਰਾਜ ਦੇ ਸਮੁਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸਪੈਸ਼ਲ ਕੈਂਪ ਲਗਾਏ ਜਾਣੇ ਹਨ।

Facebook Comments

Trending