Connect with us

ਪੰਜਾਬ ਨਿਊਜ਼

ਅੱਜ ਤੇ ਭਲਕੇ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਪਵੇਗਾ ਤੇਜ਼ ਹਵਾਵਾਂ ਨਾਲ ਮੀਂਹ, ਜਾਣੋ ਮੌਸਮ ਦਾ ਹਾਲ

Published

on

Today and tomorrow there will be rain with strong winds in many districts of the state, know the latest weather situation

ਲੁਧਿਆਣਾ : ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ। ਇਸ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ। ਚੰਡੀਗੜ੍ਹ ’ਚ ਸਭ ਤੋਂ ਵੱਧ 76.2 ਮਿਲੀਮੀਟਰ ਤੇ ਲੁਧਿਆਣਾ ’ਚ 20 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਪਠਾਨਕੋਟ ’ਚ ਪੰਜ ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ’ਚ 2.1 ਮਿਲੀਮੀਟਰ, ਹੁਸ਼ਿਆਰਪੁਰ ’ਚ 19 ਮਿਲੀਮੀਟਰ, ਗੁਰਦਾਸਪੁਰ ’ਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਸ ਦੌਰਾਨ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਤੱਕ ਰਿਕਾਰਡ ਕੀਤਾ ਗਿਆ। ਇਸ ਨਾਲ ਗਰਮੀ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਕੁਝ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਸ਼ਨਿਚਰਵਾਰ ਤੇ ਐਤਵਾਰ ਨੂੰ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈ ਸਕਦਾ ਹੈ ਜਦਕਿ ਕੁਝ ਜ਼ਿਲ੍ਹਿਆਂ ’ਚ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

Facebook Comments

Trending