ਪਾਲੀਵੁੱਡ

ਪੰਜਾਬੀ ਵਿਰਸੇ ਦੇ ਵਾਰਿਸ ਮਨਮੋਹਨ ਵਾਰਿਸ ਦਾ ਅੱਜ ਜਨਮ ਦਿਨ, ਇੰਝ ਪ੍ਰਸਿੱਧ ਹੋਈ ਵਾਰਿਸ ਭਰਾਵਾਂ ਦੀ ਤਿੱਕੜੀ

Published

on

ਮਨਮੋਹਨ ਵਾਰਿਸ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ, ਜੋ ਆਪਣੀ ਸਾਫ ਸੁਥਰੀ, ਵਿਰਸੇ ਤੇ ਸੱਭਿਆਚਾਰ ਨਾਲ ਜੁੜੀ ਅਰਥ ਭਰਪੂਰ ਗਾਇਕੀ ਲਈ ਜਾਣੇ ਜਾਂਦੇ ਹਨ। ਪੰਜਾਬੀ ਵਿਰਸੇ ਦੇ ਵਾਰਿਸ ਅਖਵਾਉਣ ਵਾਲੇ ਮਨਮੋਹਨ ਵਾਰਿਸ ਦਾ ਅੱਜ ਜਨਮ ਦਿਨ ਹੈ।

ਦੱਸ ਦਈਏ ਕਿ ਮਨਮੋਹਨ ਵਾਰਿਸ ਆਪਣੇ ਗੀਤਾਂ ਨਾਲ ਨਾ ਸਿਰਫ਼ ਪੰਜਾਬੀ ਬੋਲੀ ਦੀ ਸੇਵਾ ਕੀਤੀ ਹੈ ਸਗੋਂ ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪੰਜਾਬੀ ਸੱਭਿਆਚਾਰ ਨੂੰ ਘਰ-ਘਰ ਪਹੁੰਚਾਇਆ ਹੈ। ਮਨਮੋਹਨ ਵਾਰਿਸ ਦੇ ਕਿਸੇ ਇੱਕ ਗੀਤ ਦਾ ਨਾਂ ਉਨ੍ਹਾਂ ਦੇ ਹਿੱਟ ਗੀਤਾਂ ‘ਚ ਲੈਣਾ ਗਲਤ ਹੋਵੇਗਾ ਕਿਉਂਕਿ ਉਨ੍ਹਾਂ ਦਾ ਹਰ ਗੀਤ ਹਿੱਟ ਹੋਇਆ ਹੈ। ਉਨ੍ਹਾਂ ਨੂੰ ਖ਼ਾਸ ਕਰਕੇ ਪੰਜਾਬੀ ਵਿਰਸਾ ਲਈ ਜਾਣਿਆ ਜਾਂਦਾ ਹੈ।

ਮਨਮੋਹਨ ਵਾਰਿਸ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਉਸਤਾਦ ਜਸਵੰਤ ਭੰਵਰਾ ਤੋਂ ਬਹੁਤ ਛੋਟੀ ਉਮਰ ‘ਚ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ 11 ਸਾਲ ਦੀ ਉਮਰ ‘ਚ ਆਪਣੇ ਰਸਮੀ ਸੰਗੀਤ ਦੀ ਸਿਖਲਾਈ ਸ਼ੁਰੂ ਕੀਤੀ। ਉਨ੍ਹਾਂ ਨੇ ਆਪਣੇ ਛੋਟੇ ਭਰਾ ਸੰਗਤਾਰ ਅਤੇ ਕਮਲ ਹੀਰ ਨੂੰ ਵੀ ਸੰਗੀਤ ਦੇ ਗੁਰ ਸਿਖਾਏ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਸੰਗੀਤ ਦੀ ਡਿਗਰੀ ਹਾਸਲ ਕੀਤੀ।

ਜਲਦ ਹੀ ਉਨ੍ਹਾਂ ਦਾ ਪਰਿਵਾਰ 1990 ‘ਚ ਕੈਨੇਡਾ ਚਲਾ ਗਿਆ, ਜਿੱਥੇ ਸਾਲ 1993 ‘ਚ ਉਨ੍ਹਾਂ ਨੇ ਆਪਣੀ ਪਹਿਲੀ ਐਲਬਮ ਰਿਲੀਜ਼ ਕੀਤੀ, ਜਿਸ ਦਾ ਨਾਂ ‘ਗੈਰਾਂ ਨਾਲ ਪੀਂਘਾਂ ਝੂਟ ਦੀਏ’ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਹਰ ਗੀਤ ਹਿੱਟ ਹੋਣ ਲੱਗਾ। ਵਾਰਿਸ ਦੇ ਹਿੱਟ ਗੀਤਾਂ ‘ਚ ‘ਹਸਦੀ ਦੇ ਫੁੱਲ ਕਿਰਦੇ’, ‘ਸੱਜਰੇ ਚੱਲੇ ਮੁਕਲਾਵੇ’ ਅਤੇ ‘ਗਲੀ ਗਲੀ ਵਿਚ ਹੋਕੇ’ ਸ਼ਾਮਲ ਹਨ।

1998 ‘ਚ ਮਨਮੋਹਨ ਵਾਰਿਸ ਨੇ ਗੀਤ ‘ਕਿਤੇ ਕੱਲੀ ਬਹਿ ਕੇ ਸੋਚੀ ਨੀ’ ਨੂੰ ਰਿਲੀਜ਼ ਕੀਤਾ, ਇਸ ਨੂੰ ਵੀ ਦਰਸ਼ਕਾਂ ਵੱਲੋਂ ਬੇਹੱਦ ਪਿਆਰ ਲਿਆ। ਪੰਜਾਬੀ ਵਿਰਸਾ ਸ਼ੋਅਜ਼ ਨਾਲ ਇੱਕ ਵੱਖਰਾ ਮੁਕਾਮ ਹਾਸਲ ਕਰਨ ਵਾਲੀ ਵਾਰਿਸ ਭਰਾਵਾਂ ਦੀ ਤਿੱਕੜੀ ਨੂੰ ਦੇਸ਼-ਵਿਦੇਸ਼ ‘ਚ ਵਸਦੇ ਸਰੋਤਿਆਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ।

 

Facebook Comments

Trending

Copyright © 2020 Ludhiana Live Media - All Rights Reserved.