ਧਰਮ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੂਨ, 2023)
Published
2 years agoon

ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
ਵੀਰਵਾਰ, ੧੮ ਜੇਠ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੭੦੬)
ਸਲੋਕ ॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ।੧। ਹੇ ਨਾਨਕ! (ਆਖ ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ? ।੨। (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ । ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ । ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ।੨।
You may like
-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ CM ਮਾਨ ਨੇ ਟਵੀਟ ਕਰਕੇ ਸਮੂਹ ਸੰਗਤ ਨੂੰ ਦਿੱਤੀ ਵਧਾਈ
-
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-10-2023
-
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2023)
-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-10-2023)
-
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2023)
-
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2023)