Connect with us

ਧਰਮ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਜੁਲਾਈ, 2022)

Published

on

Today's Hukamnama from Sri Darbar Sahib (July 06, 2022)

ਰਾਮਕਲੀ ਮਹਲਾ ੫ ॥
ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗੋੁਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
ਬੁੱਧਵਾਰ, ੨੨ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੯੦)
ਰਾਮਕਲੀ ਮਹਲਾ ੫ ॥
(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ । ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ); ਕੋ੍ਰੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ ।੧। (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ ।੧।ਰਹਾਉ। (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।੨। (ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ ।੩। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ । (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ । (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ ।੪।੧੫।੨੬।

Facebook Comments

Trending