ਧਰਮ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ, 2023)
Published
2 years agoon
 
																								
ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਮੰਗਲਵਾਰ, ੧੩ ਹਾੜ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੨੬)
ਸੋਰਠਿ ਮਹਲਾ ੫ ॥
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।
You may like
- 
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ CM ਮਾਨ ਨੇ ਟਵੀਟ ਕਰਕੇ ਸਮੂਹ ਸੰਗਤ ਨੂੰ ਦਿੱਤੀ ਵਧਾਈ 
- 
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-10-2023 
- 
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2023) 
- 
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-10-2023) 
- 
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2023) 
- 
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2023) 
