Connect with us

ਪੰਜਾਬੀ

ਟ੍ਰੈਫ਼ਿਕ ਪੁਲਿਸ ਨੇ ਆਟੋ ਚਾਲਕਾਂ ਨੂੰ ਨਿਯਮਾਂ ਸੰਬੰਧੀ ਕੀਤਾ ਜਾਗਰੂਕ

Published

on

Traffic police alerted motorists about the rules

ਲੁਧਿਆਣਾ : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤਹਿਤ ਕਰਨੈਲ ਸਿੰਘ ਸਹਾਇਕ ਕਮਿਸ਼ਨਰ ਪੁਲਿਸ ਟ੍ਰੈਫਿਕ-2 ਲੁਧਿਆਣਾ ਵਲੋਂ ਗਿੱਲ ਚੌਕ ਵਿਖੇ ਬਾਜ਼ੀਗਰ ਆਟੋ ਸਟੈਂਡ ਯੂਨੀਅਨ ਦੇ ਆਟੋ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਏ.ਸੀ.ਪੀ ਕਰਨੈਲ ਸਿੰਘ ਨੇ ਆਟੋ ਚਾਲਕਾਂ ਨੂੰ ਕਿਹਾ ਕਿ ਨਿਯਮਾਂ ਦੀ ਜਾਗਰੂਕਤਾ ਦੀ ਘਾਟ ਕਾਰਨ ਅਕਸਰ ਹੀ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ, ਇਸ ਲਈ ਹਰ ਇਕ ਵਿਅਕਤੀ ਨੂੰ ਜਾਗਰੂਕ ਹੋਣ ਦੀ ਲੋੜ ਹੈ। ਸਾਨੂੰ ਆਪਣੇ ਵਾਹਨਾਂ ‘ਤੇ ਰਿਫ਼ਲੈਕਟਰ ਤੇ ਡਿੱਪਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਉਨ੍ਹਾਂ ਆਟੋ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਵੀ ਚੁਕਵਾਈ ਗਈ। ਇਸ ਮੌਕੇ ਯੂਨੀਅਨ ਪ੍ਰਧਾਨ ਪੱਪੇ ਰਾਮ, ਕੈਸ਼ੀਅਰ ਰੂਪ ਸਿੰਘ, ਮਲਕੀਤ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ, ਅੱਛੇ ਰਾਮ ਮਿਸ਼ਰਾ, ਨਰਿੰਦਰ ਸਿੰਘ ਇੰਚਾਰਜ਼ ਜ਼ੋਨ-2 ਤੇ ਹੋਰ ਮੁਲਾਜ਼ਮ ਹਾਜ਼ਰ ਸਨ।

Facebook Comments

Trending