ਇੰਡੀਆ ਨਿਊਜ਼

ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇ ‘ਤੇ ਦਰ/ਦਨਾਕ ਹਾ/ਦਸਾ, 10 ਲੋਕਾਂ ਦੀ ਮੌ. ਤ, SDRF ਦੀ ਟੀਮ ਪਹੁੰਚੀ

Published

on

ਸ਼੍ਰੀਨਗਰ : ਜੰਮੂ-ਕਸ਼ਮੀਰ ‘ਚ ਸ਼੍ਰੀਨਗਰ ਹਾਈਵੇ ‘ਤੇ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ SDRF ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਮਬਨ ਜ਼ਿਲੇ ‘ਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਇਕ SUV ਕਾਰ ਤਿਲਕ ਕੇ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਉਸ ਨੇ ਦੱਸਿਆ ਕਿ ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ ‘ਚ ਕਰੀਬ 1:15 ਵਜੇ 300 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਜੰਮੂ ਦੇ ਅੰਬ ਗਰੋਟਾ ਪਿੰਡ ਦਾ 47 ਸਾਲਾ ਕਾਰ ਚਾਲਕ ਬਲਵਾਨ ਸਿੰਘ ਅਤੇ ਬਿਹਾਰ ਦੇ ਪੱਛਮੀ ਚੰਪਾਰਨ ਦਾ ਵਿਪਿਨ ਮੁਖੀਆ ਭੀਰਗਾਂਗ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।

Facebook Comments

Trending

Copyright © 2020 Ludhiana Live Media - All Rights Reserved.