Connect with us

ਦੁਰਘਟਨਾਵਾਂ

ਦਰਦਨਾਕ ਹਾਦਸਾ: ਸਵਾਰੀਆਂ ਨਾਲ ਭਰੀ PRTC ਬੱਸ ਓਵਰਬ੍ਰਿਜ ਤੋਂ ਡਿੱਗੀ, ਮਚਿਆ ਹੜਕੰਪ

Published

on

ਅਬੋਹਰ  : ਅਬੋਹਰ ਦੇ ਗੋਵਿੰਦਗੜ੍ਹ ਨੇੜੇ ਸਵਾਰੀਆਂ ਨਾਲ ਭਰੀ ਬੱਸ ਨਾਲ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੀਆਰਟੀਸੀ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਦੌਰਾਨ ਬੱਸ ਓਬਰਬਰੂਨ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ ਅਤੇ ਟਰੈਕਟਰ ਟਰਾਲੀ ਦੇ ਵੀ ਤਿੰਨ ਹਿੱਸੇ ਹੋ ਗਏ। ਇਸ ਹਾਦਸੇ ‘ਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਦੇ ਡਰਾਈਵਰ ਨੇ ਦੱਸਿਆ ਕਿ ਉਹ ਸਵੇਰੇ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ, ਜਦੋਂ ਉਹ ਗੋਵਿੰਦਗੜ੍ਹ ਨੇੜੇ ਪਹੁੰਚਿਆ ਤਾਂ ਬੱਸ ਦੀਆਂ ਲਾਈਟਾਂ ਬੰਦ ਸਨ ਅਤੇ ਪੁਲ ‘ਤੇ ਵੀ ਲਾਈਟ ਨਹੀਂ ਸੀ। ਇਸ ਕਾਰਨ ਉਹ ਅੱਗੇ ਜਾਂਦੇ ਟਰੈਕਟਰ ਨੂੰ ਦੇਖ ਨਹੀਂ ਸਕੇ ਅਤੇ ਉਨ੍ਹਾਂ ਦੀ ਟੱਕਰ ਹੋ ਗਈ। ਇਸ ਦੌਰਾਨ ਬੱਸ ਬੇਕਾਬੂ ਹੋ ਕੇ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ 4 ਫੁੱਟ ਤੱਕ ਡਿੱਗ ਕੇ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 15 ਯਾਤਰੀ ਬੈਠੇ ਸਨ। ਇਸ ਹਾਦਸੇ ‘ਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Facebook Comments

Trending