ਪੰਜਾਬੀ
ਕਿਸਾਨ ਬੀਬੀਆਂ ਲਈ ਲਗਾਇਆ ਸਿਖਲਾਈ ਕੈਂਪ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਿਸਾਨ ਕਲੱਬ (ਲੇਡਿਜ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 52 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਪੇਂਡੂ ਸੁਆਣੀਆਂ ਨੂੰ ਆਤਮ-ਨਿਰਭਰ ਬਨਣ ਲਈ ਖੇਤੀ ਸਹਾਇਕ ਧੰਦਿਆਂ ਨੂੰ ਮੁੱਖ ਕਿੱਤੇ ਵਜੋਂ ਅਪਨਾਉਣ ਅਤੇ ਚੰਗਾ ਮੁਨਾਫਾ ਕਮਾਉਣ ਉੱਪਰ ਜੋਰ ਦਿੱਤਾ।
ਇਸ ਮੌਕੇ ਤੇ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਮਾਹਿਰ ਡਾ. ਜਸਪ੍ਰੀਤ ਕੌਰ ਨੇ ਦੁੱਧ ਦੀ ਸੁਚੱਜੀ ਵਰਤੋਂ ਕਰਦੇ ਹੋਏ ਵੱਖ-ਵੱਖ ਪਦਾਰਥ ਜਿਵੇਂ ਕਿ ਪਨੀਰ, ਛੈਨਾ ਮੁਰਕੀ, ਮਸਾਲਾ ਪਨੀਰ ਤਿਆਰ ਕਰਨ ਦੀ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ(ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਕਿਸਾਨ ਬੀਬੀਆਂ ਨੂੰ ਆਮਦਨ ਵਧਾਉਣ ਦੇ ਵਸੀਲਿਆਂ ਬਾਰੇ ਜਾਣਕਾਰੀ ਸਾਂਝੀ ਕਰਨਾ ਹੈ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
