Connect with us

ਪੰਜਾਬੀ

 ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਨੂੰ ਵੀ ਦਿੱਤੀ ਗਈ ਸਿਖ਼ਲਾਈ

Published

on

Training was also imparted to Anganwadi workers and Asha workers

ਸਮਰਾਲਾ/ਲੁਧਿਆਣਾ :  ਵਿਧਾਨ ਸਭਾ ਹਲਕਾ ਸਮਰਾਲਾ ਵਿਖੇ 218 ਪੋਲਿੰਗ ਬੂਥਾਂ ਨਾਲ ਸਬੰਧਤ ਪੋਲਿੰਗ ਸਟਾਫ (ਪੀ.ਆਰ.ਓ., ਏ.ਪੀ.ਆਰ.ਓ., ਪੀ.ਓ.) ਨੂੰ ਮਾਸਟਰ ਟ੍ਰੇਨਰਾਂ ਅਤੇ ਸੈਕਟਰ ਅਫ਼ਸਰਾਂ ਵੱਲੋਂ ਚੋਣਾਂ ਕਰਵਾਉਣ ਸਬੰਧੀ ਟ੍ਰੇਨਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਦਿੱਤੀ ਗਈ ਜਿਸ ਵਿੱਚ ਕੁੱਲ 1198 ਪੋਲਿੰਗ ਸਟਾਫ ਨੇ ਭਾਗ ਲਿਆ।

ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਨਿੱਜੀ ਤੌਰ ‘ਤੇ ਟ੍ਰੇਨਿੰਗ ਦਾ ਨੀਰੀਖਣ ਕੀਤਾ ਗਿਆ ਅਤੇ ਚੋਣਾਂ ਵਿੱਚ ਲੱਗੇ ਪੋਲਿੰਗ ਸਟਾਫ ਨੂੰ ਚੋਣਾਂ ਸਬੰਧੀ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ .

ਸਮੂਹ ਪੋਲਿੰਗ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਆਪਣਾ ਕੰਮ ਤਨਦੇਹੀ ਨਾਲ ਕਰਨ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਬੂਥਾਂ ‘ਤੇ ਇਕੱਠੇ ਹੋਏ ਬਾਇਓ ਮੈਡੀਕਲ ਵੇਸਟ ਨੂੰ ਡਿਸਪੋਜ਼ ਕਰਨ ਅਤੇ ਪੋਲਿੰਗ ਬੂਥਾਂ ‘ਤੇ ਆ ਰਹੇ ਵੋਟਰਾਂ ਦਾ ਟੈਂਪਰੇਚਰ ਚੈਕ ਕਰਨ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਟ੍ਰੇਨਿੰਗ ਦਿੱਤੀ ਗਈ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਕਮਿਸ਼ਨ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਕੰਮਾਂ ਲਈ ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਤਾਇਨਾਤ ਸਮੂਹ ਸੈਕਟਰ ਅਫ਼਼ਸਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੈਬਨਾਰ ਰਾਹੀਂ ਚੋਣ ਕਮਿਸ਼ਨ ਵੱਲੋਂ ਟ੍ਰੇਨਿੰਗ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਸਮਰਾਲਾ ਦੀ ਨਿਗਰਾਨੀ ਹੇਠ ਦਿੱਤੀ ਗਈ।

Facebook Comments

Trending