ਚੰਡੀਗੜ੍ਹ : ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਸੂਚਨਾ ਮਿਲੀ ਹੈ ਕਿ ਇੱਕ ਪੀ.ਸੀ.ਐਸ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੀਸੀਐਸ ਅਧਿਕਾਰੀ ਚਰਨਜੀਤ ਸਿੰਘ (2018) ਉਪ ਮੰਡਲ ਮੈਜਿਸਟਰੇਟ, ਪਾਇਲ (ਲੁਧਿਆਣਾ) ਦਾ ਤਬਾਦਲਾ ਸਕੱਤਰ ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਵਜੋਂ ਕੀਤਾ ਗਿਆ ਹੈ। ਚਰਨਜੀਤ ਸਿੰਘ ਨੂੰ ਪੀਸੀਐਸ ਅਧਿਕਾਰੀ ਸਿਮਰਪ੍ਰੀਤ ਦੀ ਥਾਂ ’ਤੇ ਨਿਯੁਕਤ ਕੀਤਾ ਗਿਆ ਹੈ।

