ਪੰਜਾਬੀ

ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਕਰਵਾਏ ਗਏ ਅਨੁਵਾਦ ਕਲਾ ਮੁਕਾਬਲੇ

Published

on

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ, ਅੰਗਰੇਜ਼ੀ ਅਤੇ ਕਾਮਰਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਅਨੁਵਾਦ ਦਿਵਸ ਨੂੰ ਸਮਰਪਿਤ ਅਨੁਵਾਦ ਕਲਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੰਗਰੇਜ਼ੀ ਤੋਂ ਪੰਜਾਬੀ ਵਿਚ ਪੈਰਾ ਅਨੁਵਾਦ, ਸ਼ਬਦ ਅਨੁਵਾਦ ਅਤੇ ਧੁਨੀ ਅਨੁਵਾਦ, ਪੀ ਪੀ ਟੀ ਦੀ ਪੇਸ਼ਕਾਰੀ, ਪ੍ਰਸ਼ਨੋਤਰੀ ਮੁਕਾਬਲੇ, ਲੋਗੋ ਡਿਜ਼ਾਇਨ ਆਦਿ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਡਾ ਕੰਵਲਜੀਤ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ 300 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਸ ਮੌਕੇ ਤੇ ਮੁੱਖ ਮਹਿਮਾਨ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਵਾਦ ਕਲਾ ਸਭਿਆਚਾਰਕ ਸਾਂਝ ਦਾ ਸਰੋਤ ਹੈ। ਅਨੁਵਾਦ ਕਲਾ ਦਾ ਘੇਰਾ ਵਿਸ਼ਾਲ ਹੋਣ ਕਰਕੇ ਭਾਰਤ ਜਿਹੇ ਬਹੁ ਭਾਸ਼ਾਈ ਦੇਸ਼ ਵਿੱਚ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਅਨੁਵਾਦ ਦੀ ਵਧੇਰੇ ਲੋੜ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਦੇ ਅੰਤਰਗਤ ਇਹ ਕਲਾ ਅਜੋਕੇ ਸਮੇਂ ਦੀ ਮੁੱਖ ਲੋੜ ਬਣ ਗਈ ਹੈ।

ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥਣਾਂ ਨੂੰ ਇਸ ਕਲਾ ਨਾਲ ਜੁੜਨਾ ਬਹੁਤ ਜਰੂਰੀ ਹੈ ।ਉਨ੍ਹਾਂ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਅਜਿਹੇ ਕਾਰਜ ਕਰਵਾਉਣ ਲਈ ਹੱਲਾਸ਼ੇਰੀ ਦਿੱਤੀ । ਇਸ ਮੌਕੇ ਤੇ ਸਮੂਹ ਪੰਜਾਬੀ ਵਿਭਾਗ ਅਤੇ ਵਿਦਿਆਰਥਣਾਂ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.