Connect with us

ਪੰਜਾਬ ਨਿਊਜ਼

ਬੱਸਾਂ ਵਿਚ ਲੱਚਰ ਤੇ ਭੜਕਾਊ ਗਾਣੇ ਚਲਾਉਣ ਵਾਲਿਆਂ ‘ਤੇ ਕਾਰਵਾਈ, 212 ਬੱਸਾਂ ਦੇ ਕੱਟੇ ਚਲਾਨ

Published

on

Buses chalan

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸਾਂ ਵਿਚ ਲੱਚਰ ਤੇ ਭੜਕਾਊ ਗਾਣੇ ਲਾਉਣ ਬਾਰੇ ਦਿੱਤੀ ਸਖਤ ਚਿਤਾਵਨੀ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਟਰਾਂਸਪੋਰਟ ਵਿਭਾਗ ਨੇ ਬੱਸਾਂ ‘ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਤ ਕਰਨ ਵਾਲੇ ਵੀਡੀਓ/ਆਡੀਓ ਕਲਿੱਪ ਚਲਾਉਣ ‘ਤੇ ਰੋਕ ਲਾਉਣ ਲਈ ਪੰਜ ਦਿਨਾ ਵਿਸ਼ੇਸ਼ ਮੁਹਿੰਮ ਚਲਾਈ।

ਜਿਸ ਦੌਰਾਨ 509 ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 212 ਬੱਸਾਂ ਅਜਿਹੇ ਨਿਯਮਾਂ ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ ਅਤੇ ਇਨ੍ਹਾਂ ਦੇ ਚਲਾਨ ਕੱਟੇ ਗਏ। ਬੁਲਾਰੇ ਨੇ ਅੱਗੇ ਦੱਸਿਆ ਕਿ ਅਜਿਹੀਆਂ ਮੁਹਿੰਮਾਂ ਭਵਿੱਖ ਵਿਚ ਵੀ ਜ਼ੋਰਦਾਰ ਢੰਗ ਨਾਲ ਚਲਾਈਆਂ ਜਾਣਗੀਆਂ ਅਤੇ ਐੱਸਡੀਐੱਮਜ਼ ਅਤੇ ਆਰਟੀਏ ਦੇ ਸਕੱਤਰ ਨੂੰ ਪਹਿਲਾਂ ਹੀ ਇਸ ਮੁੱਦੇ ਨੂੰ ਆਪਣੀ ਰੋਜ਼ਾਨਾ ਚੈਕਿੰਗ ਦੌਰਾਨ ਤਰਜੀਹ ਦੇ ਆਧਾਰ ‘ਤੇ ਹੱਲ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੂੰ ਇਸ ਸਬੰਧੀ ਮਹੀਨਾਵਾਰ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ

Facebook Comments

Trending