Connect with us

ਅਪਰਾਧ

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਨੇ ਕੀਤੀ 10 ਲੱਖ 71 ਹਜ਼ਾਰ ਦੀ ਧੋਖਾਧੜੀ

Published

on

Travel agent cheated 10 lakh 71 thousand by sending to Canada

ਲੁਧਿਆਣਾ : ਸਿਰਸਾ ਹਰਿਆਣਾ ਦੀ ਰਹਿਣ ਵਾਲੀ ਇਕ ਔਰਤ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੁਧਿਆਣਾ ਦੇ ਟ੍ਰੈਵਲ ਏਜੰਟ ਨੇ 10 ਲੱਖ 71 ਹਜ਼ਾਰ ਰੁਪਏ ਦੀ ਧੋਖਾਧੜੀ ਕੀਤੀ । ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਤਫਤੀਸ਼ ਤੋਂ ਬਾਅਦ ਗਲੋਬਲ ਇੰਸਟੀਚਿਊਟ, ਆਰਬਿਟ ਟਾਵਰ ਸਿਵਲ ਲਾਈਨ ਦੇ ਰਵਿੰਦਰ ਸਿੰਘ ਦੇ ਖ਼ਿਲਾਫ਼ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਰਹਿਣ ਵਾਲੇ ਜਸਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 10 ਲੱਖ 71ਹਜ਼ਾਰ ਰੁਪਏ ਠੱਗ ਲੈ ਹਨ । ਸਾਲ ਦੀ ਸ਼ੁਰੂਆਤ ਵਿਚ ਹੋਈ ਇਸ ਡੀਲ ਤੋਂ ਬਾਅਦ ਮੁਲਜ਼ਮ ਨੇ ਨਾ ਤਾਂ ਕਿਰਨਦੀਪ ਕੌਰ ਨੂੰ ਕੈਨੇਡਾ ਭੇਜਿਆ ਤੇ ਨਾ ਹੀ ਪੈਸੇ ਵਾਪਸ ਮੋੜੇ ।

13 ਜੁਲਾਈ ਨੂੰ ਜਸਵੀਰ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਦੀ ਚੱਲੀ ਪੜਤਾਲ ਤੋਂ ਬਾਅਦ ਪੁਲਿਸ ਨੇ ਰਵਿੰਦਰ ਸਿੰਘ ਦੇ ਖਿਲਾਫ ਐੱਫਆਈ ਆਰ ਦਰਜ ਕਰ ਲਈ ਹੈ । ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ 8 ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਦੀ ਤਲਾਸ਼ ਕਰ ਰਹੀ ਹੈ।

Facebook Comments

Trending