Connect with us

ਪੰਜਾਬੀ

ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਂਟ ਕੀਤੀ ਗਈ

Published

on

Tribute paid to Flying Officer Nirmaljit Singh Sekhon on his martyrdom day
ਲੁਧਿਆਣਾ :  ਪਰਮਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੇ ਸ਼ਹੀਦੀ ਦਿਹਾੜੇ ਮੌਕੇ  ਮਿੰਨੀ ਸਕੱਤਰੇਤ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਸਮੇਤ ਏਅਰ ਫੋਰਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਦਕਿ ਪੰਜਾਬ ਪੁਲਿਸ ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਭੇਟ ਕੀਤਾ ਗਿਆ।

ਇਸੇ ਦੌਰਾਨ 17 ਜੁਲਾਈ 1943 ਨੂੰ ਜਨਮੇ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ 04 ਜੁਲਾਈ 1967 ਨੂੰ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਏ ਸਨ। 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼੍ਰੀਨਗਰ ਏਅਰ ਫੀਲਡ ‘ਤੇ 14 ਦਸੰਬਰ ਨੂੰ ਛੇ ਪਾਕਿਸਤਾਨੀ ਜਹਾਜ਼ਾਂ ਵੱਲੋਂ ਹਮਲਾ ਕੀਤਾ ਗਿਆ ਸੀ।

1971 ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੇ ਹਮਲੇ ਦੇ ਬਾਵਜੂਦ ਬੇਮਿਸਾਲ ਉਡਾਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਦੁਸ਼ਮਣ ਦੇ ਹਮਲੇ ਦਾ ਮੁਕਾਬਲਾ ਕਰਨ ਲਈ ਉਡਾਣ ਭਰੀ। ਉਨ੍ਹਾਂ ਨੇ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰਨ ਲਈ ਅਤਿਅੰਤ ਸਾਹਸ, ਬਹਾਦਰੀ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਅਤੇ ਦੁਸ਼ਮਣ ਦੇ ਦੋ ਜਹਾਜ਼ਾਂ ਨੂੰ ਵਾਪਸ ਪਰਤਣ ਲਈ ਮਜਬੂਰ ਕਰ ਦਿੱਤਾ।

ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਦੁਸ਼ਮਣ ਦੀ ਗਿਣਤੀ ਬਹੁਤ ਜ਼ਿਆਦਾ ਹੋਣ ਕਰਕੇ, ਅੰਤ ਵਿੱਚ ਦੁਸ਼ਮਣ ਨਾਲ ਲੜਦੇ ਹੋਏ ਦੇਸ਼ ਦੀ ਸੇਵਾ ਵਿੱਚ ਸਰਵਉੱਚ ਕੁਰਬਾਨੀ ਦਿੱਤੀ ਗਈ।

Facebook Comments

Trending