Connect with us

ਪੰਜਾਬੀ

ਮਾਲਵਾ ਖਾਲਸਾ ਸਕੂਲ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ

Published

on

Tribute to Martyr Kartar Singh Sarabha in Malwa Khalsa School

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ, ਲੁਧਿਆਣਾ ਵਿਖੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਪੁਰਾਣੇ ਵਿਦਿਆਰਥੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਹੋਇਆਂ ਸਕੂਲ ਅਧਿਆਪਕ ਪਰਮਬੀਰ ਸਿੰਘ ਨੇ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਇਸ ਸਕੂਲ ਵਿਚ ਸੰਨ 1908 ਵਿਚ ਦਾਖਲ ਹੋਏ । ਛੇਵੀਂ ਤੋਂ ਅੱਠਵੀਂ ਜਮਾਤ ਤੱਕ ਓਹਨਾ ਸਕੂਲ ਵਿਚ ਵਿਦਿਆ ਪ੍ਰਾਪਤ ਕੀਤੀ । ਉਹਨਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਤੇ ਉਨ੍ਹਾਂ ਦੀ ਜੀਵਨੀ ਬਾਰੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਨੰਬਰ 4 ਪੰਜਾਬ ਏਅਰ ਸੁਕਾਡਰਨ ਐਨ ਸੀ ਸੀ ਲੁਧਿਆਣਾ ਤੋਂ ਸਾਰਜੰਟ ਲੋਟੇਕਰ ਸਕੂਲ ਵਿਖੇ ਪਧਾਰੇ‌। ਉਹਨਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਸਰਾਭਾ ਦੀ ਜੀਵਨੀ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ ਅਤੇ ਦੇਸ਼ ਲਈ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਲਈ ਮਨੋਜ ਕੁਮਾਰ, ਗੁਰਮੁਖ ਸਿੰਘ, ਰਵਿੰਦਰ ਕੌਰ, ਮਨਦੀਪ ਕੌਰ, ਨੇਹਾ, ਗੁਰਪ੍ਰੀਤ ਕੌਰ, ਕੰਵਲਜੀਤ ਕੌਰ ਨੇ ਆਪਣਾ ਪੂਰਨ ਯੋਗਦਾਨ ਪਾਇਆ।

Facebook Comments

Trending