ਪੰਜਾਬੀ

ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ

Published

on

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ । ਸਮਾਗਮ ਦੀ ਸ਼ੁਰੂਆਤ ਤੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਸਾਹਿਬਾਨ ਵੱਲੋਂ ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਸਮਾਗਮ ਵਿੱਚ ਸਰਕਾਰੀ ਕਾਲਜ ਲੜਕਿਆਂ ਤੋਂ ਸ੍ਰੀਮਤੀ ਪੂਨਮ ਜੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਸ਼ਹੀਦ ਸਰਦਾਰ ਭਗਤ ਸਿੰਘ ਦੇ ਜੀਵਨ ਅਤੇ ਅਦੁੱਤੀ ਯੋਗਦਾਨ ਬਾਰੇ ਵਿਦਿਆਰਥੀਆਂ ਨੇ ਆਪੋ ਆਪਣੇ ਪਰਚੇ ਪੜ੍ਹੇ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਜਿਸ ਵਿੱਚ ਵਿਦਿਆਰਥਣਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਜਾਗਰੂਕ ਕੀਤਾ ਗਿਆ। ਭਗਤ ਸਿੰਘ ਨਾ ਸਿਰਫ਼ ਇਨਕਲਾਬੀ ਸੀ, ਬਲਕਿ ਇੱਕ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ ਸਿਆਸੀ ਤੇ ਸੱਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ਼ ਘੋਖਿਆ ਤੇ ਉਨ੍ਹਾਂ ਬਾਰੇ ਆਪਣੇ ਵਿਚਾਰ ਪ੍ਰਗਟਾਏ।

Facebook Comments

Trending

Copyright © 2020 Ludhiana Live Media - All Rights Reserved.