ਪੰਜਾਬੀ
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਵਸ ‘ਤੇ ਕੀਤੀ ਸਰਧਾਂਜਲੀ ਭੇਟ
Published
3 years agoon
ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਹੰਬੜਾ ਰੋਡ, ਲੁਧਿਆਣਾ ਵਿਖੇ ਅੱਜ ‘ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਵਸ’ ਉੱਤੇ ਸਰਧਾਂਜਲੀ ਭੇਟ ਕੀਤੀ ਗਈ। ਡਾ: ਮਨਪ੍ਰੀਤ ਕੌਰ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਸਰਧਾਂਜਲੀ ਦਿੱਤੀ ਗਈ। ਡਾ. ਸੰਗੀਤਾ ਸੂਦ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਅਤੇ ਅਜ਼ਾਦੀ ਵਿੱਚ ਪਾਏ ਉਹਨਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਡਾ: ਮਨਪ੍ਰੀਤ ਕੌਰ ਪ੍ਰਿੰਸੀਪਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਢਾਲਣਾ ਚਾਹੀਦਾ ਹੈ, ਤਾਂ ਕਿ ਅਸੀਂ ਸਮਾਜ ਵਿੱਚ ਆ ਰਹੀਆ ਸਮੱਸਿਆਵਾਂ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਦੇ ਸਕੀਏ। ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲੀਆਂ ਨਸ਼ੇ ਸੰਬਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਗਰੂਕ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਅਸੀਂ ਭਗਤ ਸਿੰਘ ਦੇ ਸੁਪਨਿਆਂ ਦੇ ਦੇਸ਼ ਦੀ ਸਿਰਜਣਾ ਕਰ ਸਕਦੇ ਹਾਂ ।
ਵਿਦਿਆਰਥੀਆਂ ਨੇ ਕਵਿਤਾਵਾਂ ਭਾਸ਼ਣ ਰਾਹੀਂ ਸ਼ਹੀਦ ਭਗਤ ਸਿੰਘ ਦੀਆਂ ਕੁਰਬਾਨੀਆਂ ਬਾਰੇ ਦੱਸਿਆ ਗਿਆ। ਇਸ ਮੌਕੇ ਪੌਦੇ ਲਾਉਣ ਦੀ ਡਰਾਇਵ ਵੀ ਚਲਾਈ ਗਈ, ਕਿਉਂਕਿ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਜ਼ਰੂਰੀ ਹਨ। ਬਲਵੰਤ ਸਿੰਘ, ਡਾਇਰੈਕਟਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਡਾ: ਮਨਪ੍ਰੀਤ ਕੌਰ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਿਦਆਰਥੀਆਂ ਵੱਲੋਂ ਪੌਦੇ ਲਗਾਏ ਗਏ।
You may like
-
ਵਿਧਾਇਕ ਗਰੇਵਾਲ ਨੇ ਸ਼ਹੀਦ ਭਗਤ ਸਿੰਘ ਜੀ ਜਨਮਦਿਨ ਤੇ ਕੀਤੀਆਂ ਫੁੱਲ ਮਲਾਵਾਂ ਭੇਟ
-
MTS ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਵਸ
-
ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਮਨਾਇਆ ਸ. ਭਗਤ ਸਿੰਘ ਦਾ ਜਨਮ ਦਿਹਾੜਾ
-
ਐਸ ਸੀ ਡੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ‘ਤੇ ਦੋ ਰੋਜ਼ਾ ਸਮਾਗਮ ਦਾ ਆਯੋਜਨ
-
ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
-
ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ
