ਪੰਜਾਬੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਵਸ ‘ਤੇ ਕੀਤੀ ਸਰਧਾਂਜਲੀ ਭੇਟ

Published

on

ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਹੰਬੜਾ ਰੋਡ, ਲੁਧਿਆਣਾ ਵਿਖੇ ਅੱਜ ‘ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਵਸ’ ਉੱਤੇ ਸਰਧਾਂਜਲੀ ਭੇਟ ਕੀਤੀ ਗਈ। ਡਾ: ਮਨਪ੍ਰੀਤ ਕੌਰ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਸਰਧਾਂਜਲੀ ਦਿੱਤੀ ਗਈ। ਡਾ. ਸੰਗੀਤਾ ਸੂਦ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਅਤੇ ਅਜ਼ਾਦੀ ਵਿੱਚ ਪਾਏ ਉਹਨਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਡਾ: ਮਨਪ੍ਰੀਤ ਕੌਰ ਪ੍ਰਿੰਸੀਪਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਢਾਲਣਾ ਚਾਹੀਦਾ ਹੈ, ਤਾਂ ਕਿ ਅਸੀਂ ਸਮਾਜ ਵਿੱਚ ਆ ਰਹੀਆ ਸਮੱਸਿਆਵਾਂ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਦੇ ਸਕੀਏ। ਵਿਦਿਆਰਥੀਆਂ ਨੂੰ ਸਮਾਜ ਵਿੱਚ ਫੈਲੀਆਂ ਨਸ਼ੇ ਸੰਬਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਗਰੂਕ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਅਸੀਂ ਭਗਤ ਸਿੰਘ ਦੇ ਸੁਪਨਿਆਂ ਦੇ ਦੇਸ਼ ਦੀ ਸਿਰਜਣਾ ਕਰ ਸਕਦੇ ਹਾਂ ।

ਵਿਦਿਆਰਥੀਆਂ ਨੇ ਕਵਿਤਾਵਾਂ ਭਾਸ਼ਣ ਰਾਹੀਂ ਸ਼ਹੀਦ ਭਗਤ ਸਿੰਘ ਦੀਆਂ ਕੁਰਬਾਨੀਆਂ ਬਾਰੇ ਦੱਸਿਆ ਗਿਆ। ਇਸ ਮੌਕੇ ਪੌਦੇ ਲਾਉਣ ਦੀ ਡਰਾਇਵ ਵੀ ਚਲਾਈ ਗਈ, ਕਿਉਂਕਿ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਜ਼ਰੂਰੀ ਹਨ। ਬਲਵੰਤ ਸਿੰਘ, ਡਾਇਰੈਕਟਰ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਡਾ: ਮਨਪ੍ਰੀਤ ਕੌਰ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਿਦਆਰਥੀਆਂ ਵੱਲੋਂ ਪੌਦੇ ਲਗਾਏ ਗਏ।

Facebook Comments

Trending

Copyright © 2020 Ludhiana Live Media - All Rights Reserved.