Connect with us

ਪੰਜਾਬੀ

 ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਚੋਣਾਂ ‘ਚ ਦਲਿਤ ਪੱਤਾ ਖੇਡਣ ਦੀ ਕੋਸ਼ਿਸ਼ : ਯਾਦੂ

Published

on

Trying to play Dalit card in elections by making Channy Chief Minister: Yadu

ਖੰਨਾ / ਲੁਧਿਆਣਾ : ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਲਈ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਦੁੱਲਵਾਂ ਦੀ ਅਗਵਾਈ ‘ਚ ਵੱਖ-ਵੱਖ ਪਿੰਡਾਂ ‘ਚ ਪਾਰਟੀ ਵਰਕਰਾਂ ਨਾਲ ਵਿਚਾਰਾਂ ਕੀਤੀਆਂ ਗਈਆਂ। ਇਸ ‘ਚ ਅਕਾਲੀ ਦਲ ਤੇ ਬਸਪਾ ਦੇ ਖੰਨਾ ਤੋਂ ਉਮੀਦਵਾਰ ਜਸਦੀਪ ਕੌਰ ਯਾਦੂ ਤੇ ਸ਼ੋ੍ਮਣੀ ਅਕਾਲੀ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਵੱਲੋਂ ਬੂਥਗੜ੍ਹ ਤੇ ਸਾਹਿਬਪੁਰਾ ‘ਚ ਬੈਠਕਾਂ ‘ਚ ਸ਼ਮੂਲੀਅਤ ਕਰ ਕੇ ਲੋਕਾਂ ਨੂੰ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ।

ਹਲਕਾ ਉਮੀਦਵਾਰ ਜਸਦੀਪ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ ਗਿਆ। ਆਖ਼ੀਰ ‘ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਚੋਣਾਂ ‘ਚ ਦਲਿਤ ਪੱਤਾ ਖੇਡਣ ਦੀ ਕੋਸ਼ਿਸ਼ ਕੀਤੀ ਗਈ ਹੈ। ਚੰਨੀ ਸਰਕਾਰ ਵੱਲੋਂ ਵੀ ਦਲਿਤ ਵਰਗ ਦੀ ਭਲਾਈ ਲਈ ਕੁਝ ਨਹੀਂ ਕੀਤਾ ਗਿਆ, ਸਗੋਂ ਵੋਟਾਂ ਲਈ ਗੁਮਰਾਹ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਸਿਰਫ ਹਵਾਈ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਗਰੀਬ ਵਰਗ ਨੂੰ ਸਹੂਲਤਾਂ ਦੇਣ ਲਈ ਕੋਈ ਠੋਸ ਯਤਨ ਨਹੀਂ ਕੀਤੇ ਗਏ।

Facebook Comments

Trending