Connect with us

ਪੰਜਾਬੀ

ਜੀਜੀਐਨ ਖਾਲਸਾ ਕਾਲਜ ਵਿਖੇ ਕਰਵਾਏ ਦਸਤਾਰ ਮੁਕਾਬਲੇ

Published

on

Turban competition conducted at GGN Khalsa College

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਕਾਲਜ ਦੀ ਗੁਰਮਤਿ ਸਭਾ ਵੱਲੋਂ ਦਸਤਾਰ ਦੇ ਸਤਿਕਾਰ ਨੂੰ ਪੁਨਰ ਸੁਰਜੀਤ ਕਰਨ ਹਿੱਤ ਦਸਤਾਰ ਸਜਾਓੁ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿਚ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰੰਗ-ਬਰੰਗੀਆ ਭਿੰਨ-ਭਿੰਨ ਵੰਨਗੀਆ ਤੇ ਪੋਚਵੀਆਂ ਪੱਗਾਂ ਬੰਨ੍ਹੇ ਵਿਦਿਆਰਥੀਆਂ ਦੀ ਦਿੱਖ ਦੇਖਦਿਆਂ ਹੀ ਬਣਦੀ ਸੀ।

ਇਸ ਦਸਤਾਰ ਸਜਾਓੁ ਮੁਕਾਬਲੇ ਦੇ ਸਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਜੀ ਨੇ ਕਿਹਾ ਕਿ ਸਾਡੀ ਇਹ ਸੰਸਥਾ ਵਿਦਿਆਰਥੀਆਂ ਨੂੰ ਅਕਾਦਮਿਕ ਤੇ ਨੈਤਿਕ ਸਿੱਖਿਆ ਦੇਣ ਦੇ ਨਾਲ-2 ਸੁਨਿਹਰੀ ਸਿੱਖ ਸਿਧਾਂਤਾ ਤੋਂ ਜਾਣੂੰ ਕਰਵਾਉਣ ਲਈ ਵੀ ਪ੍ਰਤੀਬੱਧ ਹੈ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਹੀ ਕਾਲਜ ਵੱਲੋਂ ਹਰ ਵਰ੍ਹੇ ਦਸਤਾਰ ਸਜਾਓੁ ਮੁਕਾਬਲੇ ਦਾ ਆਯੋਜਨ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਇਸ ਦਸਤਾਰ ਸਜਾਉਣ ਮੁਕਾਬਲੇ ਵਿੱਚ ਉਤਸ਼ਾਹ ਪੂਰਵਕ ਹਿੱਸਾ ਲਿਆ।

ਇਸ ਮੌਕੇ ਤੇ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ. ਸ. ਪ. ਸਿੰਘ ਨੇ ਇਸ ਪ੍ਰਤੀਯੋਗਤਾ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਆਯੋਜਿਤ ਕਰਨ ਵਾਲੀ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨੌਜਵਾਨ ਪੀੜੀ੍ ਵਿੱਚ ਦਸਤਾਰ ਸਜਾਉਣ ਦਾ ਰੁਝਾਨ ਵਧਾਉਣ ਵਾਸਤੇ ਕੌਸਲ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਕਰਵਾਉਣ ਲਈ ਯਤਨਸ਼ੀਲ ਰਹੇਗੀ।

Facebook Comments

Trending