ਪੰਜਾਬੀ
ਲੁਧਿਆਣਾ ਕੇਂਦਰੀ ਹਲਕੇ ਦੀ ਝੋਲੀ ਪਏ ਦੋ ਆਮ ਆਦਮੀ ਕਲੀਨਿਕ
Published
3 years agoon

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਸੂਫੀਆਂ ਚੌਕ ਅਤੇ ਟਰਾਂਸਪੋਰਟ ਨਗਰ ਵਿਖੇ ਦੋ ਆਮ ਆਦਮੀ ਕਲੀਨਿਕ ਆਪਣੇ ਹਲਕੇ ਦੇ ਲੋਕਾਂ ਨੂੰ ਸਮਰਪਿਤ ਕੀਤੇ। ਇਹ ਕਲੀਨਿਕ ਲੋਕਾਂ ਨੂੰ ਵਧੀਆ ਇਲਾਜ ਸਹੂਲਤਾਂ, ਦਵਾਈਆਂ ਅਤੇ ਟੈਸਟ ਮੁਫਤ ਪ੍ਰਦਾਨ ਕਰਨਗੇ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਪੱਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕ ਸਰਕਾਰ ਵੱਲੋਂ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਸੁਵਿਧਾ ਕੇਂਦਰਾਂ ਰਾਹੀਂ ਸ਼ਹਿਰ ਦੇ ਹਰੇਕ ਵਸਨੀਕ ਨੂੰ ਉਨ੍ਹਾਂ ਦੇ ਘਰ-ਘਰ ਤੱਕ ਸਿਹਤ ਸੇਵਾਵਾਂ ਪਹੁੰਚਾਈਆਂ ਜਾਣਗੀਆਂ।
ਜਿਕਰਯੋਗ ਹੈ ਕਿ 15 ਅਗਸਤ ਮੌਕੇ ਲੁਧਿਆਣਾ ਵਿੱਚ 9 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਨ੍ਹਾਂ ਵਿੱਚ ਸੂਫੀਆਂ ਚੌਂਕ ਨਾਲ ਲੱਗਦੇ ਕਿਦਵਈ ਨਗਰ, ਨਗਰ ਨਿਗਮ ਦਫਤਰ ਮੈਟਰੋ ਰੋਡ, ਨਗਰ ਨਿਗਮ ਦਫਤਰ ਚਾਂਦ ਸਿਨੇਮਾ ਨੇੜੇ, ਬੀ.ਐਸ.ਯੂ.ਪੀ. ਫਲੈਟ ਢੰਡਾਰੀ ਕਲਾਂ, ਜੀ.ਕੇ.ਇਨਕਲੇਵ ਕੇਹਰ ਸਿੰਘ ਕਲੋਨੀ (ਖੰਨਾ), ਮਿਉਂਸਪਲ ਕਮੇਟੀ, ਬੱਸ ਸਟੈਂਡ (ਰਾਏਕੋਟ), ਟਰਾਂਸਪੋਰਟ ਨਗਰ, ਪੀ.ਐਸ.ਪੀ.ਸੀ.ਐਲ. ਦਫ਼ਤਰ ਦੀ ਇਮਾਰਤ ਫੋਕਲ ਪੁਆਇੰਟ ਅਤੇ ਪੁਰਾਣਾ ਹਸਪਤਾਲ ਰਾਏਕੋਟ ਰੋਡ, ਜਗਰਾਉਂ ਸ਼ਾਮਲ ਹਨ।
You may like
-
ਮਹੱਲਾ ਕਲੀਨਿਕਾਂ ਦਾ ਜਾਇਜ਼ਾ ਲੈਣ ਲੁਧਿਆਣਾ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ
-
ਵਿਧਾਇਕ ਗਰੇਵਾਲ ਵੱਲੋਂ ਉਸਾਰੀ ਅਧੀਨ ਨਵੇਂ ਆਮ ਆਦਮੀ ਕਲੀਨਿਕ ਦੀ ਸਮੀਖਿਆ
-
ਵਿਧਾਇਕ ਪੱਪੀ ਪਰਾਸ਼ਰ ਵਲੋਂ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਕੀਤੀ ਸਮੀਖਿਆ
-
ਲੁਧਿਆਣਾ ਕੇਂਦਰੀ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ ਬਣਨਗੇ
-
ਵਿਧਾਇਕ ਮਦਨ ਲਾਲ ਬੱਗਾ ਵੱਲੋਂ ਥਾਪਰ ਕਲੋਨੀ ‘ਚ ਨਵੇਂ ਟਿਊਬਵੈਲ ਦਾ ਉਦਘਾਟਨ
-
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ‘ਚ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ