ਅਪਰਾਧ

ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

Published

on

ਲੁਧਿਆਣਾ : ਸ਼ਹਿਰ ਦੇ ਵੱਖ ਵੱਖ ਇਲਾਕਿਆਂ ਚੋਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਸਕੇ ਭਰਾਵਾਂ ਨੂੰ ਥਾਣਾ ਸਦਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਬੀਹਲਾ ਦੇ ਰਹਿਣ ਵਾਲੇ ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਵਜੋਂ ਹੋਈ ਹੈ ।

ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ਚੋਂ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ ਐੱਸ ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਲਲਤੋਂ ਕਲਾਂ ਚੌਂਕ ਮੌਜੂਦ ਸੀ, ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਮੁਲਜ਼ਮ ਵਹੀਕਲ ਚੋਰੀ ਕਰਦੇ ਹਨ।

ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਜਾ ਰਹੇ ਹਨ। ਜਾਣਕਾਰੀ ਤੋਂ ਬਾਅਦ ਪਿੰਡ ਖੇੜੀ ਚੌਕ ਵਿਚ ਨਾਕਾਬੰਦੀ ਕਰ ਕੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਹੀਰੋ ਹੌਂਡਾ ਸ਼ਾਇਨ ਮੋਟਰਸਾਈਕਲ ਸਮੇਤ ਹਿਰਾਸਤ ਵਿੱਚ ਲਿਆ। ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਪੁਲਿਸ ਨੇ ਇਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ।

Facebook Comments

Trending

Copyright © 2020 Ludhiana Live Media - All Rights Reserved.