ਅਪਰਾਧ

ਹੈ.ਰੋ.ਇਨ, ਦੇਸੀ ਪਿਸ/ਤੌਲ ਤੇ ਸੱਤ ਕਾਰ/ਤੂਸਾਂ ਸਮੇਤ ਦੋ ਗ੍ਰਿਫ਼਼/ਤਾਰ

Published

on

ਲੁਧਿਆਣਾ : ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ, ਦੇਸੀ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਥਾਣਾ ਪੀਏਯੂ ਦੀ ਪੁਲੀਸ ਨੇ ਹੰਬੜਾਂ ਰੋਡ ’ਤੇ ਪੁਰਾਣੀ ਚੁੰਗੀ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰੋਹਿਤ ਵਰਮਾ ਉਰਫ਼ ਰਾਜਾ ਵਾਸੀ ਨਿਊ ਚੰਦਰ ਨਗਰ ਵਜੋਂ ਹੋਈ ਹੈ।

ਉਸ ਦੇ ਕਬਜ਼ੇ ‘ਚੋਂ 65 ਗ੍ਰਾਮ ਹੈਰੋਇਨ, 32 ਬੋਰ ਦੇਸੀ ਪਿਸਤੌਲ ਅਤੇ 7 ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਪਹਿਲਾਂ 2020 ਵਿੱਚ ਵੀ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਖੰਨਾ ਵਿੱਚ ਹੈਰੋਇਨ ਦੀ ਤਸਕਰੀ ਦਾ ਕੇਸ ਦਰਜ ਹੋਇਆ ਸੀ। ਦੂਜੇ ਪਾਸੇ ਥਾਣਾ ਡੇਹਲੋਂ ਦੀ ਪੁਲੀਸ ਨੇ ਕੈਂਡ ਨਹਿਰ ਪੁਲ ’ਤੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ 55 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਨਾਇਕ ਬਾਲੀ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।

Facebook Comments

Trending

Copyright © 2020 Ludhiana Live Media - All Rights Reserved.