Connect with us

ਅਪਰਾਧ

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

Published

on

Two arrested with heroin worth millions of rupees

ਲੁਧਿਆਣਾ : ਥਾਣਾ ਹੈਬੋਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਣਜੀਤ ਸਿੰਘ ਉਰਫ਼ ਰਾਣਾ ਪੁੱਤਰ ਭਜਨ ਸਿੰਘ ਵਾਸੀ ਹੈਬੋਵਾਲ ਅਤੇ ਦੀਪਕ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਨਿਊ ਦੀਪ ਨਗਰ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਸਰਗਰਮ ਸਨ ਅਤੇ ਸ਼ਹਿਰ ਵਿਚ ਵੱਖ ਵੱਖ ਥਾਵਾਂ ‘ਤੇ ਇਹ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਵਲੋਂ ਇਸ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਅਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending