ਗੁਰਦਾਸਪੁਰ: ਗੁਰਦਾਸਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਸਵਾਰ ਦੋ ਭਰਾਵਾਂ ‘ਤੇ ਚਿੱਟੇ ਦਾ ਦਰੱਖਤ ਡਿੱਗ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਦੋਵੇਂ ਭਰਾ ਆਪਣੀ ਭੈਣ ਨੂੰ ਮਿਲਣ ਜਾ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੇ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਅਸਮਰਥ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਵਿਆਹ ਮੌਕੇ ਕਾਦੀਆਂ ਦੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਕੇ ਦੋਵਾਂ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾਵਾਂ ਦੀ ਪਛਾਣ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ੁਹਰ ਕਲਾਂ ਵਜੋਂ ਹੋਈ ਹੈ।