Connect with us

ਅਪਰਾਧ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ 10-10 ਸਾਲ ਕੈਦ

Published

on

Two drug smugglers jailed for 10 years

ਲੁਧਿਆਣਾ :    ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਨੈਸ਼ਨਲ ਕ੍ਰਾਈਮ ਬਿਊਰੋ ਚੰਡੀਗੜ੍ਹ ਦੀ ਟੀਮ ਨੇ 2 ਸਾਲ ਪਹਿਲਾਂ ਕਪੂਰ ਹਸਪਤਾਲ ਨੇੜਿਓਾ ਦੀਨ ਮੁਹੰਮਦ ਵਾਸੀ ਚੰਬਾ ਅਤੇ ਪ੍ਰੇਮ ਕੁਮਾਰ ਵਾਸੀ ਕਰੀਮਪੁਰਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਕਿਲੋ ਚਰਸ ਅਤੇ ਡੇਢ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ।

ਅਧਿਕਾਰੀਆਂ ਵਲੋਂ ਇਸ ਸਬੰਧੀ ਕੇਸ ਦਰਜ ਕਰਨ ਉਪਰੰਤ ਬਕਾਇਦਾ ਅਦਾਲਤ ਵਿਚ ਚਾਲਾਨ ਪੇਸ਼ ਕੀਤਾ ਗਿਆ ਸੀ। ਮਾਣਯੋਗ ਜੱਜ ਸ਼ਤਿਨ ਗੋਇਲ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਵਾਂ ਦੋਸ਼ੀਆਂ ਨੂੰ 10-10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

Facebook Comments

Trending