ਪੰਜਾਬੀ

ਲੁਧਿਆਣਾ ‘ਚ ਪੰਜਾਬ ਦੀਆਂ ਦੋ ਮੁੱਖ ਜਥੇਬੰਦੀਆਂ ਨੇ ਕੀਤਾ ਇਹ ਵੱਡਾ ਐਲਾਨ

Published

on

ਲੁਧਿਆਣਾ :  ਪੰਜਾਬ ਦੀ ਪ੍ਰਭੁਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਨੇ ਸਾਂਝੇ ਤੌਰ ਤੇ ਫ਼ੈਸਲਾ ਕੀਤਾ ਹੈ ਕਿ ਉਹ ਸਿੱਖਾਂ ‘ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਂ ਅਤੇ ਜ਼ਿਆਦਤੀਆਂ ਵਿਰੁੱਧ 14 ਅਗਸਤ ਨੂੰ ਲੁਧਿਆਣਾ ਵਿਖੇ ਵਿਸ਼ਾਲ ਪ੍ਰਦਰਸ਼ਨ ਕਰਨਗੇ। ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਅਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਆਪਣੇ ਸਵੈ-ਨਿਰਣੇ ਦੇ ਅਧਿਕਾਰ ਨੂੰ ਹਾਸਿਲ ਕਰਨ ਲਈ ਦੋਵੇਂ ਪਾਰਟੀਆਂ ਦੇ ਕਾਰਕੁਨ ਲੁਧਿਆਣਾ ਦੀਆਂ ਸੜਕਾਂ ‘ਤੇ ਉਤਰਨਗੇ।

ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਸਿੱਖਾਂ ਸਮੇਤ ਘੱਟ ਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿੱਚ ਭਾਰਤੀ ਸਟੇਟ ਦੀ ਦਖਲਅੰਦਾਜ਼ੀ, ਸਿੱਖ ਗੁਰਦੁਆਰਾ ਐਕਟ ਵਿੱਚ ਸੋਧ, ਯੂਨੀਫਾਰਮ ਸਿਵਲ ਕੋਡ ਥੋਪਣ, ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਵਿੱਚ ਦੋਹਰੇ ਮਾਪਦੰਡ, NSA ਅਤੇ UAPA ਅਧੀਨ ਸਿੱਖ ਨੌਜਵਾਨਾਂ ਦੀਆਂ ਨਜਾਇਜ ਨਜ਼ਰਬੰਦੀਆਂ ਦਾ ਡਟ ਕੇ ਵਿਰੋਧ ਕਰਨਗੇ।

ਉਨ੍ਹਾਂ ਦੱਸਿਆ ਕਿ ਇਹ ਰੋਹ ਭਰਪੂਰ ਮਾਰਚ ਗੁਰਦੁਆਰਾ ਦੂਖ ਨਿਵਾਰਨ ਤੋਂ ਸ਼ੁਰੂ ਹੋ ਕੇ ਜੇਲ੍ਹ ਰੋਡ, ਸਿਵਲ ਹਸਪਤਾਲ ਤੋਂ ਹੁੰਦਾ ਹੋਇਆ ਜਗਰਾਉਂ ਪੁਲ ’ਤੇ ਸਮਾਪਤ ਹੋਵੇਗਾ। ਉੱਧਰ, ਸਿੱਖ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਦੇ ਐਲਾਨ ਕਾਰਨ ਇਸ ਦਿਨ ਸ਼ਹਿਰ ਵਿਚ ਲੋਕਾਂ ਨੂੰ ਟਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਲੁਧਿਆਣਾ ਪ੍ਰਸ਼ਾਸਨ ਪਹਿਲਾਂ ਹੀ ਚੌਕਸ ਹੋ ਗਿਆ ਹੈ ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Facebook Comments

Trending

Copyright © 2020 Ludhiana Live Media - All Rights Reserved.