ਅਪਰਾਧ

ਲੁਟੇਰਾ ਗਿਰੋਹ ਦੇ ਦੋ ਮੈਂਬਰ 22 ਮੋਬਾਈਲ, ਹਥਿਆਰ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ

Published

on

ਲੁਧਿਆਣਾ : ਪੁਲਿਸ ਨੇ ਖਤਰਨਾਕ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 22 ਮੋਬਾਈਲ, ਹਥਿਆਰ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਡੀਸੀਪੀ ਮੈਡਮ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਾਹਿਲ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਜੀਵਨ ਸਿੰਘ ਨਗਰ ਤੇ ਪਵਨ ਭੱਟੀ ਵਾਸੀ ਧਾਲੀਵਾਲ ਕਲੋਨੀ ਸਾਹਿਲ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਵਜੋਂ ਕੀਤੀ ਗਈ ਹੈ |

ਇਨ੍ਹਾਂ ਦੇ ਕਬਜ਼ੇ ‘ਚੋਂ 22 ਮੋਬਾਈਲ, ਦਾਤ ਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਅੱਜ-ਕੱਲ੍ਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਟਰਾਂਸਪੋਰਟ ਨਗਰ ਨੇੜਿਓਾ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਤੇ ਕੋਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

Facebook Comments

Trending

Copyright © 2020 Ludhiana Live Media - All Rights Reserved.