Connect with us

ਅਪਰਾਧ

ਚੂਰਾ ਪੋਸਤ , ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਕਾਬੂ

Published

on

Two seizures, including poppy seeds, heroin and drug money

ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਚੂਰਾ ਪੋਸਤ, ਹੈਰੋਇਨ ਤੇ ਪੰਦਰਾਂ ਹਜ਼ਾਰ ਦੀ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਪੁਲਿਸ ਨੇ ਪਿੰਡ ਬਲਾਹੜ ਵਿੰਝੂ ਨੇੜੇ ਇਕ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ ਚਾਲੀ ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਕਾਰ ਚਾਲਕ ਤੋਤਾ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਜੀਦਾ ਨੂੰ ਮੌਕੇ ‘ਤੇ ਗਿ੍ਫਤਾਰ ਕਰ ਲਿਆ। ਪੁਲਿਸ ਨੇ ਉਸ ਕੋਲੋਂ 500 ਰੁਪਏ ਦੀ ਡਰੱਗ ਮਨੀ, ਇਕ ਮੋਬਾਇਲ ਫੋਨ ਅਤੇ ਅਲਟੋ ਕਾਰ ਬਰਾਮਦ ਕੀਤੀ ਹੈ।

ਇਸ ਤਰਾਂ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਕੁਲਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਹਰਰੰਗਪੁਰਾ ਵਿਚ ਛਾਪੇਮਾਰੀ ਕਰਕੇ ਇਕ ਔਰਤ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਕਥਿਤ ਦੋਸ਼ੀ ਦੀ ਪਛਾਣ ਰਾਜਪਾਲ ਕੌਰ ਪਤਨੀ ਜਗਤਾਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਕਤ ਔਰਤ ਕੋਲੋਂ 14 ਹਜ਼ਾਰ 500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

Facebook Comments

Trending