Connect with us

ਅਪਰਾਧ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਤਹਿਤ ਔਰਤ ਸਮੇਤ ਦੋ ਨੂੰ 10 ਸਾਲ ਕੈਦ

Published

on

Two sentenced to 10 years in prison for drug trafficking

ਲੁਧਿਆਣਾ : ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਔਰਤ ਤੇ ਉਸਦੇ ਸਾਥੀ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਟੀ. ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ 27 ਸਤੰਬਰ, 2018 ਨੂੰ ਰੀਨਾ ਰਾਣੀ ਤੇ ਉਸਦੇ ਸਾਥੀ ਸੁੱਚਾ ਸਿੰਘ ਵਾਸੀ ਬਸਤੀ ਜੋਧੇਵਾਲ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਸੀ।

ਪੁਲਿਸ ਵਲੋਂ ਬਕਾਇਦਾ ਇਨ੍ਹਾਂ ਦੋਵਾਂ ਖ਼ਿਲਾਫ਼ ਅਦਾਲਤ ਵਿਚ ਚਲਾਨ ਵੀ ਪੇਸ਼ ਕੀਤਾ ਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ ‘ਚ ਇਨ੍ਹਾਂ ਦੋਵਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਕੀਤੇ ਗਏ। ਹਾਲਾਂਕਿ ਅਦਾਲਤ ਵਿਚ ਦੋਸ਼ੀਆਂ ਵਲੋਂ ਆਪਣੇ ਆਪ ਨੂੰ ਬੇਕਸੂਰ ਦੱਸਿਆ ਗਿਆ ਸੀ, ਪਰ ਅਦਾਲਤ ਵਲੋਂ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਸ਼ੀਆਂ ਨੂੰ ਦਸ ਸਾਲ ਕੈਦ ਅਤੇ ਇਕ-ਇਕ ਲੱਖ ਰੁਪਿਆ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ।

Facebook Comments

Trending