Connect with us

ਅਪਰਾਧ

ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲੇ ਦੋ ਨੌਜਵਾਨ ਗਿ੍ਫ਼ਤਾਰ

Published

on

Two youths arrested for being involved with a police officer

ਲੁਧਿਆਣਾ : ਥਾਣਾ ਡਾਬਾ ਦੀ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਦੀਪ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਆਰਿਅਨ ਸਿੰਘ ਵਾਸੀ ਐਸ.ਐਫ.ਐਸ. ਨਗਰ ਸ਼ਾਮਲ ਹਨ | ਜਦਕਿ ਇਨ੍ਹਾਂ ਦਾ ਇਕ ਸਾਥੀ ਜਸਵਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ।

ਪੁਲਿਸ ਅਨੁਸਾਰ ਇਹ ਕਥਿਤ ਦੋਸ਼ੀ ਕਾਰ ਵਿਚ ਜਾ ਰਹੇ ਸਨ ਕਿ ਨਾਕਾਬੰਦੀ ਦੌਰਾਨ ਇਕ ਅਤੇ ਦੋਸ਼ੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਕਾਰ ਭਜਾ ਲਈ। ਪੁਲਿਸ ਵਲੋਂ ਪਿੱਛਾ ਕਰਨ ‘ਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਸ ਦੌਰਾਨ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਗਈ। ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Facebook Comments

Trending